ਸਿਰਸਾ ''ਚ ਭਿਆਨਕ ਹਾਦਸਾ: ਪੈਦਲ ਜਾ ਰਹੇ ਲੋਕਾਂ ''ਤੇ ਜਾ ਚੜ੍ਹੀ ਤੇਜ਼ ਰਫ਼ਤਾਰ ਬੇਕਾਬੂ ਕਾਰ, ਔਰਤ ਦੀ ਮੌਤ
Tuesday, Jun 02, 2026 - 01:54 PM (IST)
ਨੈਸ਼ਨਲ ਡੈਸਕ : ਹਰਿਆਣਾ ਦੇ ਸਿਰਸਾ ਤੋਂ ਇੱਕ ਵੱਡਾ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਸੋਮਵਾਰ ਦੇਰ ਰਾਤ ਇੱਥੇ ਇੱਕ ਕਾਰ ਨੇ ਸੜਕ ਕਿਨਾਰੇ ਪੈਦਲ ਜਾ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਦੌਰਾਨ ਇੱਕ 35 ਸਾਲਾ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਪੰਜ ਹੋਰ ਗੰਭੀਰ ਜ਼ਖਮੀ ਹੋ ਗਏ। ਮਿਲੀ ਰਿਪੋਰਟਾਂ ਮੁਤਾਬਕ ਇਹ ਘਟਨਾ ਏਲਨਾਬਾਦ ਸਬ-ਡਿਵੀਜ਼ਨ ਦੇ ਤਲਵਾੜਾ ਖੁਰਦ ਪਿੰਡ ਨੇੜੇ ਵਾਪਰੀ ਹੈ।
ਪੜ੍ਹੋ ਇਹ ਵੀ - ਲੱਗੇਗੀ ਉਂਗਲੀ ਤਾਂ ਮਿਲੇਗੀ ਸੈਲਰੀ, ਮੁਲਾਜ਼ਮਾਂ ਲਈ ਬਾਈਓਮੈਟ੍ਰਿਕ ਹਾਜ਼ਰੀ ਲਾਜ਼ਮੀ, ਸਮਰਾਟ ਸਰਕਾਰ ਦਾ ਐਲਾਨ
ਘਟਨਾ ਸਥਾਨ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਬੇਕਾਬੂ ਕਾਰ ਨੇ ਸੜਕ ਕਿਨਾਰੇ ਪੈਦਲ ਜਾ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਭੱਜ ਗਿਆ। ਇਸ ਤੋਂ ਬਾਅਦ ਘਟਨਾ ਸਥਾਨ 'ਤੇ ਹਫੜਾ-ਦਫੜੀ ਮਚ ਗਈ। ਇਸ ਹਾਦਸੇ ਵਿੱਚ ਪੰਜ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਇੱਕ ਔਰਤ ਦੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਏਲਨਾਬਾਦ ਸੀਐਚਸੀ ਲਿਜਾਇਆ ਗਿਆ, ਜਿੱਥੇ ਗੰਭੀਰ ਹਾਲਤ ਕਾਰਨ ਉਨ੍ਹਾਂ ਨੂੰ ਅਗਰੋਹਾ ਮੈਡੀਕਲ ਰੈਫਰ ਕਰ ਦਿੱਤਾ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ - 10 ਫੀਸਦੀ ਮਹਿੰਗੀ ਨਹੀਂ ਹੋਵੇਗੀ ਬਿਜਲੀ, UP ਦੇ ਉਪਭੋਗਤਾਵਾਂ ਨੂੰ ਵੱਡੀ ਰਾਹਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
