ਸੜਕ 'ਤੇ ਖੜ੍ਹੇ ਟਰੱਕ ਨਾਲ ਜ਼ੋਰਦਾਰ ਟਕਰਾਈ ਤੇਜ਼ ਰਫ਼ਤਾਰ ਕਾਰ, ਇਕੋ ਪਰਿਵਾਰ ਦੇ 4 ਲੋਕਾਂ ਦੀ ਮੌਤ
Wednesday, Aug 21, 2024 - 11:01 AM (IST)
ਉੱਤਰ ਪ੍ਰਦੇਸ਼ - ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲ੍ਹੇ ਵਿੱਚ ਨੈਸ਼ਨਲ ਹਾਈਵੇਅ 2 'ਤੇ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 'ਚ ਕਾਰ 'ਚ ਸਵਾਰ 7 'ਚੋਂ 4 ਲੋਕਾਂ ਦੀ ਮੌਤ ਹੋ ਗਈ। ਜਦਕਿ ਤਿੰਨ ਲੋਕ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੀ ਪੁਲਸ ਵੱਲੋਂ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਉਣ ਦਾ ਕੰਮ ਕੀਤਾ ਗਿਆ। ਇਟਾਵਾ ਜ਼ਿਲ੍ਹੇ 'ਚ ਇਹ ਹਾਦਸਾ ਕਾਰ ਚਾਲਕ ਨੂੰ ਨੀਂਦ ਆਉਣ 'ਤੇ ਵਾਪਰਿਆ ਸੀ। ਨੀਂਦ ਦੀ ਝਪਕੀ ਲੈਣ ਕਾਰਨ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ 21 ਅਗਸਤ ਨੂੰ 'ਭਾਰਤ ਬੰਦ'
ਦੱਸ ਦੇਈਏ ਕਿ ਮਾਮਲਾ ਇਕਦਲ ਥਾਣਾ ਖੇਤਰ ਦੇ ਪਿੰਡ ਪਿਲਖਰ ਨੇੜੇ ਨੈਸ਼ਨਲ ਹਾਈਵੇਅ 2 ਦਾ ਹੈ। ਇੱਥੇ ਬੁੱਧਵਾਰ ਸਵੇਰੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਹਾਦਸੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਮੌਕੇ 'ਤੇ ਦੌੜ ਗਏ, ਜਿੱਥੇ ਪੁਲਸ ਨੂੰ ਸਾਰੀ ਘਟਨਾ ਦੀ ਸੂਚਨਾ ਦਿੱਤੀ ਗਈ। ਪੁਲਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਕਾਰ 'ਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਜਿਨ੍ਹਾਂ 'ਚੋਂ 4 ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।
ਇਹ ਵੀ ਪੜ੍ਹੋ - ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਬੰਦ ਕਰਨ ਦੇ ਹੁਕਮ, ਐਡਵਾਈਜ਼ਰੀ ਜਾਰੀ
ਕਾਰ ਹਾਦਸੇ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਕ ਪਰਿਵਾਰ ਦੇ 7 ਲੋਕ ਅਰਟਿਗਾ ਕਾਰ 'ਚ ਸਵਾਰ ਹੋ ਕੇ ਦਿੱਲੀ ਤੋਂ ਉੱਤਰ ਪ੍ਰਦੇਸ਼ ਦੇ ਹਮੀਰਪੁਰ ਜਾ ਰਹੇ ਸਨ। ਕਾਰ ਦਾ ਨੰਬਰ ਐੱਚਆਰ 55ਏਕਿਊ 6583 ਹੈ, ਜੋ ਹਰਿਆਣਾ ਦੀ ਹੈ। ਇਸ ਹਾਦਸੇ ਵਿੱਚ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਦਕਿ ਇਕ ਔਰਤ ਅਤੇ ਦੋ ਬੱਚੇ ਜ਼ਖ਼ਮੀ ਹੋ ਗਏ ਹਨ। ਹਾਦਸੇ ਤੋਂ ਬਾਅਦ ਹਾਈਵੇਅ ਤੋਂ ਕਾਰ ਨੂੰ ਹਟਾਉਣ ਲਈ ਮੌਕੇ 'ਤੇ ਕਰੇਨ ਦੀ ਵਰਤੋਂ ਕੀਤੀ ਗਈ। ਪੁਲਸ ਦਾ ਕਹਿਣਾ ਹੈ ਕਿ ਇਸ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ : ਪਹਿਲਾਂ ਕੀਤਾ ਕਤਲ, ਫਿਰ ਪੈਟਰੋਲ ਪਾ ਸਾੜੀ ਲਾਸ਼, ਇੰਝ ਹੋਇਆ ਖ਼ੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8