ਟਰੱਕ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 2 ਬੱਚਿਆਂ ਸਣੇ 6 ਲੋਕਾਂ ਦੀ ਮੌਤ
Friday, Jul 19, 2024 - 11:06 AM (IST)
 
            
            ਜੈਪੁਰ (ਭਾਸ਼ਾ)- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਮਹਾਜਨ ਥਾਣਾ ਖੇਤਰ 'ਚ ਵੀਰਵਾਰ ਰਾਤ ਇਕ ਤੇਜ਼ ਰਫ਼ਤਾਰ ਕਾਰ ਅੱਗੇ ਜਾ ਰਹੇ ਟਰੱਕ ਨਾਲ ਜਾ ਟਕਰਾਈ। ਇਸ ਹਾਦਸੇ 'ਚ ਕਾਰ ਸਵਾਰ 6 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਸੁਪਰਡੈਂਟ (ਐੱਸ.ਪੀ.) ਤੇਜਸਵਿਨੀ ਗੌਤਮ ਨੇ ਦੱਸਿਆ ਕਿ ਜੈਪੁਰ-ਹਨੂੰਮਾਨਗੜ੍ਹ ਹਾਈਵੇਅ 'ਤੇ ਤੇਜ਼ ਰਫ਼ਤਾਰ ਕਾਰ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ।
ਘਟਨਾ 'ਚ ਕਾਰ ਸਵਾਰ 2 ਬੱਚੇ ਅਤੇ 2 ਔਰਤਾਂ ਸਣੇ ਸਾਰੇ 6 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਕਾਰ ਦਾ ਰਜਿਸਟਰੇਸ਼ਨ ਨੰਬਰ ਹਰਿਆਣਾ ਦਾ ਸੀ। ਮ੍ਰਿਤਕਾਂ ਦੀ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            