ਖਾਈ ''ਚ ਡਿੱਗੀ ਤੇਜ਼ ਰਫ਼ਤਾਰ ਕਾਰ, ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਦਰਦਨਾਕ ਮੌਤ
Friday, Nov 15, 2024 - 11:20 AM (IST)
ਜੈਪੁਰ : ਰਾਜਸਥਾਨ ਦੇ ਪਾਲੀ ਜ਼ਿਲ੍ਹੇ ਦੇ ਕੇਨਪੁਰਾ ਪਿੰਡ ਨੇੜੇ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ, ਜਦੋਂ ਇਕ ਕਾਰ ਸੜਕ ਕਿਨਾਰੇ ਖਾਈ 'ਚ ਡਿੱਗ ਗਈ। ਇਸ ਹਾਦਸੇ ਵਿਚ ਇਕੋਂ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਦੋ ਜ਼ਖ਼ਮੀ ਹੋ ਗਏ। ਪੁਲਸ ਨੇ ਸ਼ੁੱਕਰਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਕਾਰ 'ਚ ਸਵਾਰ ਲੋਕ ਮਹਾਰਾਸ਼ਟਰ ਦੇ ਕੋਲਹਾਪੁਰ ਦੇ ਰਹਿਣ ਵਾਲੇ ਸਨ।
ਇਹ ਵੀ ਪੜ੍ਹੋ - ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਇਹ ਮੈਂਬਰ ਹੁੰਦਾ ਪੈਨਸ਼ਨ ਲੈਣ ਦਾ ਹੱਕਦਾਰ, ਜਾਣੋ ਸ਼ਰਤਾਂ
ਸੰਡੇਰਾਓ ਥਾਣਾ ਇੰਚਾਰਜ ਲਕਸ਼ਮਣ ਸਿੰਘ ਨੇ ਦੱਸਿਆ ਕਿ ਇਹ ਘਟਨਾ ਕੇਨਪੁਰਾ ਪਿੰਡ ਨੇੜੇ ਵੀਰਵਾਰ ਰਾਤ ਉਸ ਸਮੇਂ ਵਾਪਰੀ, ਜਦੋਂ ਕਾਰ ਵਿੱਚ ਮੌਜੂਦ ਛੇ ਵਿਅਕਤੀ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਤੋਂ ਬਾਅਦ ਜੋਧਪੁਰ ਤੋਂ ਸਿਰੋਹੀ ਜ਼ਿਲ੍ਹੇ ਦੇ ਸ਼ਿਵਗੰਜ ਵੱਲ ਜਾ ਰਹੇ ਸਨ। ਉਹਨਾਂ ਨੇ ਦੱਸਿਆ ਕਿ ਸ਼ਿਵਗੰਜ ਵਾਪਸ ਆਉਂਦੇ ਸਮੇਂ ਕੇਨਪੁਰਾ ਪਿੰਡ ਨੇੜੇ ਉਸ ਦੀ ਕਾਰ ਬੇਕਾਬੂ ਹੋ ਕੇ ਸੜਕ ਤੋਂ ਉਲਟ ਗਈ ਅਤੇ ਹੇਠਾਂ ਖਾਈ ਵਿਚ ਜਾ ਡਿੱਗੀ।
ਇਹ ਵੀ ਪੜ੍ਹੋ - ਸਰਕਾਰ ਦਾ ਵੱਡਾ ਫ਼ੈਸਲਾ: ਸਕੂਲ ਬੰਦ ਕਰਨ ਦੇ ਹੁਕਮ
ਥਾਣਾ ਇੰਚਾਰਜ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਬਾਬੂਰਾਓ (50), ਉਸ ਦੀ ਪਤਨੀ ਸਾਰਿਕਾ (38), ਬੇਟੀ ਸਾਕਸ਼ੀ (19) ਅਤੇ ਪੁੱਤਰ ਸੰਸਕਾਰ (17) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਦੋਵੇਂ ਵਿਅਕਤੀਆਂ ਨੂੰ ਸੰਡੇਰਾਓ ਕਸਬੇ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਾਰ ਦੀ ਰਫ਼ਤਾਰ ਤੇਜ਼ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ।
ਇਹ ਵੀ ਪੜ੍ਹੋ - ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, CM ਨੇ ਕਰ 'ਤਾ ਇਹ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8