ਤੇਜ਼ ਰਫ਼ਤਾਰ ਕਾਰ ਨੇ ਟੈਂਪੋ ਨੂੰ ਟੱਕਰ ਮਾਰੀ, ਚਾਰ ਦੀ ਮੌਤ, ਪਿਆ ਚੀਕ ਚਿਹਾੜਾ
Saturday, May 03, 2025 - 05:27 PM (IST)

ਨੈਸ਼ਨਲ ਡੈਸਕ : ਜ਼ਿਲ੍ਹੇ ਦੇ ਜੈਤ ਥਾਣਾ ਖੇਤਰ 'ਚ ਸ਼ਨੀਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਰਾਮਟਾਲ ਨਗਲਾ ਰੋਡ 'ਤੇ ਕ੍ਰਿਸ਼ਨਾ ਕੁਟੀਰ ਨੇੜੇ ਇਕ ਤੇਜ਼ ਰਫਤਾਰ ਕਾਰ ਨੇ ਇਕ ਯਾਤਰੀ ਟੈਂਪੂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟੈਂਪੂ ਦੇ ਟੁਕੜੇ-ਟੁਕੜੇ ਹੋ ਗਏ ਤੇ ਕਈ ਯਾਤਰੀ ਜ਼ਖਮੀ ਹੋ ਗਏ। ਲੋਕ ਹਾਦਸੇ ਤੋਂ ਬਾਅਦ ਖੁਦ ਨੂੰ ਸੰਭਾਲ ਰਹੇ ਸਨ, ਤਾਂ ਪਿੱਛੇ ਤੋਂ ਆ ਰਹੇ ਇੱਕ ਡੰਪਰ ਨੇ ਸੜਕ 'ਤੇ ਪਏ ਜ਼ਖਮੀਆਂ ਨੂੰ ਕੁਚਲ ਦਿੱਤਾ।
ਇਸ ਦੋਹਰੇ ਹਾਦਸੇ 'ਚ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਗੰਭੀਰ ਜ਼ਖਮੀ ਹੋ ਗਏ। ਘਟਨਾ ਵਾਲੀ ਥਾਂ 'ਤੇ ਹਫੜਾ-ਦਫੜੀ ਮਚ ਗਈ। ਲੋਕਾਂ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਅਤੇ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।