ਯੂਪੀ ''ਚ ਤੇਜ਼ ਰਫਤਾਰ ਕਾਰ ਦਾ ਕਹਿਰ ! ਭਿਆਨਕ ਸੜਕ ਹਾਦਸੇ ''ਚ 3 ਲੋਕਾਂ ਦੀ ਮੌਤ, 1 ਗੰਭੀਰ ਜ਼ਖ਼ਮੀ

Wednesday, Mar 18, 2026 - 09:22 PM (IST)

ਯੂਪੀ ''ਚ ਤੇਜ਼ ਰਫਤਾਰ ਕਾਰ ਦਾ ਕਹਿਰ ! ਭਿਆਨਕ ਸੜਕ ਹਾਦਸੇ ''ਚ 3 ਲੋਕਾਂ ਦੀ ਮੌਤ, 1 ਗੰਭੀਰ ਜ਼ਖ਼ਮੀ

ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਬੁੱਧਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ 'ਚ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਇੱਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸਕਰੌਲੀ ਥਾਣਾ ਖੇਤਰ ਦੇ ਬਾਲਗੜ੍ਹੀ ਨੇੜੇ ਵਾਪਰਿਆ। ਜਲੇਸਰ ਤੋਂ ਰਜ਼ਾਵਲੀ ਵੱਲ ਜਾ ਰਹੀ ਇੱਕ ਤੇਜ਼ ਰਫਤਾਰ ਕਾਰ ਦੇ ਚਾਲਕ ਨੇ ਸੜਕ ਕਿਨਾਰੇ ਪੈਦਲ ਜਾ ਰਹੇ ਇੱਕ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਸ ਦਾ ਵਾਹਨ ਤੋਂ ਕੰਟਰੋਲ ਵਿਗੜ ਗਿਆ। ਕਾਰ ਨੇ ਪਹਿਲਾਂ ਇੱਕ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰੀ ਤੇ ਫਿਰ ਇੱਕ ਪੈਦਲ ਯਾਤਰੀ ਨੂੰ ਕੁਚਲ ਦਿੱਤਾ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ ਅਤੇ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।

ਇਸ ਹਾਦਸੇ ਵਿੱਚ ਬਬਲੂ ਸ਼ਰਮਾ (32), ਰਚਨਾ (30) ਅਤੇ ਦਿਗੰਬਰ (55) ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਾਰ ਚਾਲਕ ਸਤਿੰਦਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਸਥਾਨਕ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪਿੰਡ ਵਾਸੀਆਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ ਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਗੰਭੀਰ ਜ਼ਖ਼ਮੀ ਡਰਾਈਵਰ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਬਿਹਤਰ ਇਲਾਜ ਲਈ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਘਟਨਾ ਵਾਲੀ ਥਾਂ ਦਾ ਨਿਰੀਖਣ ਕਰਕੇ ਨੁਕਸਾਨੇ ਗਏ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shubam Kumar

Content Editor

Related News