ਕਹਿਰ ਬਣ ਕੇ ਆਇਆ ਤੇਜ਼ ਰਫ਼ਤਾਰ ਟੈਂਕਰ, ਸੜਕ ''ਤੇ ਖੜ੍ਹੇ ਲੋਕਾਂ ਨੂੰ ਕੁਚਲਿਆ, 3 ਦੀ ਮੌਤ

Friday, Jun 27, 2025 - 05:17 PM (IST)

ਕਹਿਰ ਬਣ ਕੇ ਆਇਆ ਤੇਜ਼ ਰਫ਼ਤਾਰ ਟੈਂਕਰ, ਸੜਕ ''ਤੇ ਖੜ੍ਹੇ ਲੋਕਾਂ ਨੂੰ ਕੁਚਲਿਆ, 3 ਦੀ ਮੌਤ

ਸ਼ਾਹਜਹਾਂਪੁਰ : ਸ਼ਾਹਜਹਾਂਪੁਰ ਜ਼ਿਲ੍ਹੇ ਦੇ ਕਟੜਾ ਥਾਣਾ ਖੇਤਰ ਵਿੱਚ ਤੇਜ਼ ਰਫ਼ਤਾਰ ਨਾਲ ਜਾ ਰਹੇ ਇੱਕ ਟੈਂਕਰ ਨੇ ਸੜਕ ਦੇ ਕਿਨਾਰੇ ਖੜ੍ਹੇ ਸੱਤ ਲੋਕਾਂ ਨੂੰ ਕੁਚਲ ਦਿੱਤਾ, ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਗੰਭੀਰ ਜ਼ਖਮੀ ਹੋ ਗਏ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਸੁਪਰਡੈਂਟ (ਐੱਸਪੀ) ਰਾਜੇਸ਼ ਦਿਵੇਦੀ ਨੇ ਦੱਸਿਆ ਕਿ ਵੀਰਵਾਰ ਰਾਤ ਨੂੰ ਦਿੱਲੀ-ਲਖਨਊ ਰਾਸ਼ਟਰੀ ਰਾਜਮਾਰਗ 'ਤੇ ਥਾਣਾ ਕਟੜਾ ਖੇਤਰ ਦੇ ਫੀਲ ਨਗਰ ਪਿੰਡ ਨੇੜੇ ਇੱਕ ਕਾਰ ਸਵਾਰ ਆਪਣੀ ਕਾਰ ਸੜਕ ਦੇ ਕਿਨਾਰੇ ਰੋਕ ਕੇ ਮੋਟਰਸਾਈਕਲ 'ਤੇ ਕੁਝ ਜਾਣਕਾਰਾਂ ਨਾਲ ਗੱਲ ਕਰ ਰਿਹਾ ਸੀ। 

ਇਹ ਵੀ ਪੜ੍ਹੋ : 'ਅਹਿਮਦਾਬਾਦ Plane Crash ਮੈਂ ਕਰਵਾਇਆ’, ਪਤਾ ਲੱਗਦੇ ਪੁਲਸ ਨੇ ਗ੍ਰਿਫ਼ਤਾਰ ਕਰ ਲਈ ਕੁੜੀ

ਇਸ ਦੌਰਾਨ ਸ਼ਾਹਜਹਾਂਪੁਰ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟੈਂਕਰ ਨੇ ਉਕਤ ਲੋਕਾਂ ਨੂੰ ਕੁਚਲ ਦਿੱਤਾ। ਇਸ ਦੌਰਾਨ ਵਾਪਰਿਆ ਬਹੁਤ ਦਰਦਨਾਕ ਸੀ, ਜਿਸ ਨੂੰ ਦੇਖ ਕੇ ਮੌਕੇ 'ਤੇ ਮੌਜੂਦ ਲੋਕਾਂ ਦੇ ਹੋਸ਼ ਉੱਡ ਗਏ। ਪੁਲਸ ਨੇ ਕਿਹਾ ਕਿ ਹਾਦਸੇ ਦੌਰਾਨ ਸੜਕ ਕਿਨਾਰੇ ਖੜ੍ਹੀ ਬਾਈਕ ਟੈਂਕਰ ਵਿੱਚ ਫਸ ਗਈ ਅਤੇ ਟੈਂਕਰ ਇਸਨੂੰ ਕਾਫ਼ੀ ਦੂਰ ਤੱਕ ਘਸੀਟਦਾ ਹੋਇਆ ਲੈ ਗਿਆ। ਐੱਸਪੀ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਯੋਗੇਸ਼ ਕੁਮਾਰ ਕੁਰਿਲ (40), ਵਿਵੇਕ ਮਿਸ਼ਰਾ (43) ਅਤੇ ਮੁਬਾਸ਼ਿਰ ਅਲੀ (38) ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ : 'ਪਾਣੀ 'ਚ ਹਲਦੀ' ਪਾਉਣ ਦੀ ਜੇ ਤੁਸੀਂ ਵੀ ਬਣਾ ਰਹੇ ਹੋ Reel ਤਾਂ ਸਾਵਧਾਨ! ਘਰ 'ਚ ਭੂਤਾਂ ਨੂੰ ਦੇ ਰਹੇ ਹੋ ਸੱਦਾ

ਉਕਤ ਸਾਰੇ ਲੋਕ ਬਾਰਾਬੰਕੀ ਅਤੇ ਰਾਮਪੁਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਭੇਜਿਆ, ਜਿਨ੍ਹਾਂ ਵਿੱਚੋਂ ਤਿੰਨ ਲੋਕਾਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਬਾਕੀ ਜ਼ਖ਼ਮੀਆਂ ਦਾ ਸਰਕਾਰੀ ਮੈਡੀਕਲ ਕਾਲਜ ਵਿੱਚ ਇਲਾਜ ਚੱਲ ਰਿਹਾ ਹੈ। ਐੱਸਪੀ ਨੇ ਦੱਸਿਆ ਕਿ ਪੁਲਸ ਨੇ ਟੈਂਕਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਜਦੋਂ ਕਿ ਇਸਦਾ ਡਰਾਈਵਰ ਮੌਕੇ ਤੋਂ ਭੱਜ ਗਿਆ, ਜਿਸਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : Heavy Rain Alert: ਇਥੇ ਹੋਵੇਗੀ ਆਫ਼ਤ ਦੀ ਭਾਰੀ ਬਰਸਾਤ, ਬਿਜਲੀ ਡਿੱਗਣ ਦੀ ਵੀ ਸੰਭਾਵਨਾ, Alert ਜਾਰੀ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News