ਬਿਹਾਰ : ਤੇਜ਼ ਰਫ਼ਤਾਰ ਟਰੱਕ ਨੇ ਆਟੋ ਰਿਕਸ਼ਾ ਨੂੰ ਮਾਰੀ ਟੱਕਰ, 7 ਲੋਕਾਂ ਦੀ ਮੌਤ

05/04/2023 1:00:42 PM

ਸੀਤਾਮੜ੍ਹੀ (ਭਾਸ਼ਾ)- ਬਿਹਾਰ ਦੇ ਸੀਤਾਮੜ੍ਹੀ ਜ਼ਿਲ੍ਹੇ 'ਚ ਤੇਜ਼ ਰਫ਼ਤਾਰ ਨਾਲ ਜਾ ਰਹੇ ਇਕ ਟਰੱਕ ਨੇ ਆਟੋ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ 'ਚ ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਘਟਨਾ ਮਗੋਲਵਾ 'ਚ ਬੁੱਧਵਾਰ ਸ਼ਾਮ ਉਸ ਸਮੇਂ ਹੋਈ, ਜਦੋਂ ਇਕ ਵਿਆਹ ਸਮਾਰੋਹ 'ਚ ਸ਼ਾਮਲ ਹੋ ਕੇ ਪੀੜਤ ਆਪਣੇ ਜੱਦੀ ਪਿੰਡ ਪਰਤ ਰਹੇ ਸਨ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਕਿਸ਼ਤਵਾੜ ਜ਼ਿਲ੍ਹੇ 'ਚ ਫ਼ੌਜ ਦਾ ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ

ਸਦਰ (ਸੀਤਾਮੜ੍ਹੀ) ਦੇ ਐੱਸ.ਡੀ.ਓ. ਪ੍ਰਸ਼ਾਂਤ ਕੁਮਾਰ ਨੇ ਦੱਸਿਆ,''ਅਸੀਂ ਮ੍ਰਿਤਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਜ਼ਖ਼ਮੀਆਂ ਨੂੰ ਸੀਤਾਮੜ੍ਹੀ ਦੇ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।'' ਉਨ੍ਹਾਂ ਦੱਸਿਆ ਕਿ ਲਾਸ਼ਾਂ ਪੋਸਟਮਾਰਟਮ ਲਈ ਭੇਜੀਆਂ ਗਈਆਂ ਹਨ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਫਰਾਰ ਹੋ ਗਿਆ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਹਾਦਸੇ 'ਚ ਲੋਕਾਂ ਦੀ ਮੌਤ 'ਤੇ ਦੁਖ਼ ਜ਼ਾਹਰ ਕੀਤਾ ਅਤੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਦੇ ਇਲਾਜ ਲਈ ਸਾਰੇ ਇੰਤਜ਼ਾਮ ਕਰਨ ਦਾ ਨਿਰਦੇਸ਼ ਦਿੱਤਾ।

ਇਹ ਵੀ ਪੜ੍ਹੋ : ਛੱਤੀਸਗੜ੍ਹ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਔਰਤਾਂ ਅਤੇ 2 ਬੱਚਿਆਂ ਸਣੇ 11 ਲੋਕਾਂ ਦੀ ਦਰਦਨਾਕ ਮੌਤ


DIsha

Content Editor

Related News