ਦਰਦਨਾਕ ਹਾਦਸਾ: ਤੇਜ਼ ਰਫ਼ਤਾਰ ਟੱਰਕ ਨੇ 2 ਬਾਈਕ ਸਵਾਰਾਂ ਨੂੰ ਦਰੜਿਆ, ਮੌਕੇ ''ਤੇ ਹੋਈ ਦੋਵਾਂ ਦੀ ਮੌਤ
Friday, Jun 16, 2023 - 04:34 PM (IST)

ਇੰਦਰੀ- ਇੰਦਰੀ ਹਲਕੇ 'ਚ ਫਿਰ ਤੇਜ਼ ਰਫ਼ਤਾਰ ਟਰੱਕ ਦਾ ਕਹਿਰ ਦੇਖਣ ਨੂੰ ਮਿਲਿਆ ਜਿਥੇ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ 'ਚ ਲੈ ਕੇ ਕਰਨਾਲ ਦੇ ਕਲਪਨਾ ਚਾਵਲਾ ਪੋਸਟਮਾਰਟਮ ਹਾਊਸ 'ਚ ਭਿਜਵਾ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੋਵਾਂ ਮ੍ਰਿਤਕਾਂ ਦੀ ਪਛਾਣ ਕਮਲ ਅਤੇ ਬਲਵਿੰਦਰ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਕਮਲ ਬਾਈਕ ਏਜੰਸੀ 'ਚ ਕੰਮ ਕਰਦਾ ਸੀ। ਸ਼ੁੱਕਰਵਾਰ ਨੂੰ ਪੇਪਰ ਦੇਣ ਲਈ ਘਰੋਂ ਰੋਹਤਕ ਜਾ ਰਿਹਾ ਸੀ ਪਰ ਰਸਤੇ 'ਚ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ। ਦੂਜੇ ਮ੍ਰਿਤਕ ਬਲਵਿੰਦਰ ਬਾਰੇ ਅਜੇ ਤਕ ਕੋਈ ਜਾਣਕਾਰੀ ਨਹੀਂ ਮਿਲੀ। ਪੁਲਸ ਨੇ ਉਸਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਹੈ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਹਾਦਸੇ ਤੋਂ ਬਾਅਦ ਟਰੱਕ ਚਾਲਕ ਫਰਾਰ ਹੈ।