ਸਰਕਾਰੀ ਅਦਾਰਿਆਂ ਅਤੇ ਸਿੱਖਿਆ ''ਤੇ ਜ਼ਿਆਦਾ ਪੈਸਾ ਖ਼ਰਚ ਕਰਨ ਦੀ ਲੋੜ : ਰਾਹੁਲ

Saturday, Jan 04, 2025 - 11:30 AM (IST)

ਸਰਕਾਰੀ ਅਦਾਰਿਆਂ ਅਤੇ ਸਿੱਖਿਆ ''ਤੇ ਜ਼ਿਆਦਾ ਪੈਸਾ ਖ਼ਰਚ ਕਰਨ ਦੀ ਲੋੜ : ਰਾਹੁਲ

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸਿੱਖਿਆ ਨੂੰ ਸਮਾਜ ਦੇ ਹਰ ਵਿਅਕਤੀ ਦਾ ਅਧਿਕਾਰ ਦੱਸਦੇ ਹੋਏ ਕਿਹਾ ਹੈ ਕਿ ਸਰਕਾਰ ਨੂੰ ਨਿੱਜੀਕਰਨ 'ਤੇ ਧਿਆਨ ਦੇਣ ਦੀ ਬਜਾਏ ਸਿੱਖਿਆ 'ਤੇ ਜ਼ਿਆਦਾ ਖ਼ਰਚ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਰਕਾਰੀ ਅਦਾਰਿਆਂ ਨੂੰ ਮਜ਼ਬੂਤ ​​ਕਰਨ ਦੀ ਲੋੜ ਹੈ ਅਤੇ ਸਰਕਾਰ ਨੂੰ ਇਸ ’ਤੇ ਵੱਧ ਤੋਂ ਵੱਧ ਪੈਸਾ ਖ਼ਰਚ ਕਰਨਾ ਚਾਹੀਦਾ ਹੈ ਤਾਂ ਜੋ ਸਿੱਖਿਆ ਨੂੰ ਪ੍ਰਫੁੱਲਤ ਕਰਕੇ ਇਸ ਦਾ ਪੱਧਰ ਹੋਰ ਉੱਚਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ - ਬੱਚਿਆਂ ਦੀਆਂ ਲੱਗੀਆਂ ਮੌਜਾਂ : ਠੰਡ ਕਾਰਨ ਸਕੂਲਾਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ

ਸ਼੍ਰੀ ਗਾਂਧੀ ਨੇ ਕਿਹਾ, 'ਮੇਰਾ ਮੰਨਣਾ ਹੈ ਕਿ ਕਿਸੇ ਵੀ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਆਪਣੇ ਲੋਕਾਂ ਨੂੰ ਮਿਆਰੀ ਸਿੱਖਿਆ ਦੀ ਗਾਰੰਟੀ ਦੇਣਾ ਹੁੰਦੀ ਹੈ। ਇਸ ਨੂੰ ਨਿੱਜੀਕਰਨ ਅਤੇ ਵਿੱਤੀ ਪ੍ਰੋਤਸਾਹਨ ਦੁਆਰਾ ਪ੍ਰਾਪਤ ਨਹੀਂ ਕੀਤਾ ਜਾ ਸਕਦਾ। ਸਾਨੂੰ ਸਿੱਖਿਆ ਅਤੇ ਸਰਕਾਰੀ ਅਦਾਰਿਆਂ ਨੂੰ ਮਜ਼ਬੂਤ ​​ਕਰਨ ਲਈ ਬਹੁਤ ਸਾਰਾ ਪੈਸਾ ਖਰਚ ਕਰਨ ਦੀ ਲੋੜ ਹੈ।'

ਇਹ ਵੀ ਪੜ੍ਹੋ - 31 ਦਸੰਬਰ ਦੀ ਰਾਤ ਲੋਕਾਂ ਨੇ ਸਭ ਤੋਂ ਵੱਧ Online ਆਰਡਰ ਕੀਤੀਆਂ ਇਹ ਚੀਜ਼ਾਂ, ਸੁਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News