ਭਾਰਤੀਆਂ ਨੂੰ ਲੈਣ ਲਈ ਇਜ਼ਰਾਈਲ ਗਏ ਸਪਾਈਸਜੈੱਟ ਦੇ ਜਹਾਜ਼ 'ਚ ਆਈ ਤਕਨੀਕੀ ਖ਼ਰਾਬੀ

Monday, Oct 16, 2023 - 04:17 PM (IST)

ਭਾਰਤੀਆਂ ਨੂੰ ਲੈਣ ਲਈ ਇਜ਼ਰਾਈਲ ਗਏ ਸਪਾਈਸਜੈੱਟ ਦੇ ਜਹਾਜ਼ 'ਚ ਆਈ ਤਕਨੀਕੀ ਖ਼ਰਾਬੀ

ਨਵੀਂ ਦਿੱਲੀ (ਭਾਸ਼ਾ)- ਯੁੱਧਗ੍ਰਸਤ ਇਜ਼ਰਾਈਲ ਵਿਚ ਫਸੇ ਭਾਰਤੀਆਂ ਨੂੰ ਲੈਣ ਗਏ ਸਪਾਈਸਜੈੱਟ ਦੇ ਜਹਾਜ਼ ਵਿਚ ਤਕਨੀਕੀ ਖ਼ਰਾਬੀ ਆ ਗਈ ਹੈ ਅਤੇ ਇਸ ਸਮੱਸਿਆ ਨੂੰ ਦੂਰ ਕਰਨ ਲਈ ਜਹਾਜ਼ ਨੂੰ ਜਾਰਡਨ ਭੇਜਿਆ ਗਿਆ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸਪਾਈਸਜੈੱਟ 'ਆਪ੍ਰੇਸ਼ਨ ਅਜੇ' ਤਹਿਤ ਏ340 ਜਹਾਜ਼ਾਂ ਦੀ ਵਰਤੋਂ ਕਰਕੇ ਵਿਸ਼ੇਸ਼ ਉਡਾਣਾਂ ਚਲਾ ਰਹੀ ਹੈ। ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਤੇਲ ਅਵੀਵ ਹਵਾਈ ਅੱਡੇ 'ਤੇ ਉਤਰਦੇ ਹੀ ਜਹਾਜ਼ 'ਚ ਤਕਨੀਕੀ ਖ਼ਰਾਬੀ ਦਾ ਪਤਾ ਲੱਗਾ।

ਇਹ ਵੀ ਪੜ੍ਹੋ: ਹਮਾਸ ਦੇ ਹਮਲੇ 'ਚ ਭਾਰਤੀ ਮੂਲ ਦੀਆਂ 2 ਇਜ਼ਰਾਈਲੀ ਮਹਿਲਾ ਸੁਰੱਖਿਆ ਅਫ਼ਸਰ ਹੋਈਆਂ ਸ਼ਹੀਦ

ਸਮੱਸਿਆ ਨੂੰ ਦੂਰ ਕਰਨ ਲਈ ਜਹਾਜ਼ ਨੂੰ ਜਾਰਡਨ ਲਿਜਾਇਆ ਗਿਆ, ਜੋ ਕਿ ਅਜਿਹੀ ਸਮੱਸਿਆ ਦੇ ਹੱਲ ਲਈ ਸਭ ਤੋਂ ਨਜ਼ਦੀਕੀ ਕੇਂਦਰ ਹੈ। ਸਪਾਈਸਜੈੱਟ ਨੇ ਤੁਰੰਤ ਕੋਈ ਟਿੱਪਣੀ ਨਹੀਂ ਕੀਤੀ ਹੈ। ਸਪਾਈਸਜੈੱਟ ਨੇ ਐਤਵਾਰ ਨੂੰ ਕਿਹਾ ਕਿ ਉਹ ਤੇਲ ਅਵੀਵ ਤੋਂ ਏ340 ਜਹਾਜ਼ ਰਾਹੀਂ ਉਡਾਣ ਦਾ ਸੰਚਾਲਨ ਕਰ ਰਿਹਾ ਹੈ। ਭਾਰਤ ਸਰਕਾਰ ਨੇ ਅੱਤਵਾਦੀ ਸਮੂਹ ਹਮਾਸ ਵੱਲੋਂ ਇਜ਼ਰਾਈਲ 'ਤੇ ਕੀਤੇ ਗਏ ਹਮਲੇ ਅਤੇ ਇਜ਼ਰਾਈਲ ਦੀ ਜਵਾਬੀ ਕਾਰਵਾਈ ਤੋਂ ਬਾਅਦ ਖੇਤਰ 'ਚ ਵਧਦੇ ਸੰਘਰਸ਼ ਦੇ ਮੱਦੇਨਜ਼ਰ ਇਜ਼ਰਾਈਲ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ 'ਆਪ੍ਰੇਸ਼ਨ ਵਿਜੇ' ਸ਼ੁਰੂ ਕੀਤਾ ਹੈ।

ਇਹ ਵੀ ਪੜ੍ਹੋ: ਗਾਜ਼ਾ ਦੇ ਹਸਪਤਾਲਾਂ 'ਚ ਬਚਿਆ ਹੈ ਸਿਰਫ਼ 2 ਦਿਨ ਦਾ ਈਂਧਣ, ਖ਼ਤਰੇ 'ਚ ਪਈ ਹਜ਼ਾਰਾਂ ਮਰੀਜ਼ਾਂ ਦੀ ਜਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News