ਕੋਰੋਨਾ ਦਾ ਦਿਨੋਂ-ਦਿਨ ਵੱਧ ਰਿਹੈ ਕਹਿਰ, ਇਕ ਦਿਨ ''ਚ ਰਿਕਾਰਡ 29,429 ਨਵੇਂ ਮਾਮਲੇ

Wednesday, Jul 15, 2020 - 11:17 AM (IST)

ਕੋਰੋਨਾ ਦਾ ਦਿਨੋਂ-ਦਿਨ ਵੱਧ ਰਿਹੈ ਕਹਿਰ, ਇਕ ਦਿਨ ''ਚ ਰਿਕਾਰਡ 29,429 ਨਵੇਂ ਮਾਮਲੇ

ਨਵੀਂ ਦਿੱਲੀ (ਵਾਰਤਾ)— ਦੇਸ਼ ਵਿਚ ਕੋਰੋਨਾ ਵਾਇਰਸ ਦੇ ਦਿਨੋਂ-ਦਿਨ ਵੱਧਦੇ ਕਹਿਰ ਦਰਮਿਆਨ ਪਿਛਲੇ 24 ਘੰਟਿਆਂ ਦੌਰਾਨ ਹੁਣ ਤੱਕ ਸਭ ਤੋਂ ਵਧੇਰੇ ਰਿਕਾਰਡ 29,429 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦਾ ਅੰਕੜਾ 9.36 ਲੱਖ ਦੇ ਪਾਰ ਪੁੱਜ ਗਿਆ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਇਸ ਦੌਰਾਨ ਵਾਇਰਸ ਨੂੰ 20 ਹਜ਼ਾਰ ਤੋਂ ਵਧੇਰੇ ਮਰੀਜ਼ ਮਾਤ ਦੇ ਚੁੱਕੇ ਹਨ। ਸਿਹਤ ਮੰਤਰਾਲਾ ਵਲੋਂ ਬੁੱਧਵਾਰ ਯਾਨੀ ਕਿ ਅੱਜ ਜਾਰੀ ਅੰਕੜਿਆਂ ਮੁਤਾਬਕ ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29,429 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦੀ ਗਿਣਤੀ 9,36,181 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 582 ਲੋਕਾਂ ਦੀ ਮੌਤ ਹੋ ਜਾਣ ਨਾਲ ਮ੍ਰਿਤਕਾਂ ਦਾ ਅੰਕੜਾ 24,309 ਹੋ ਗਿਆ ਹੈ।

PunjabKesari
ਵਾਇਰਸ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਵਿਚਾਲੇ ਰਾਹਤ ਦੀ ਗੱਲ ਇਹ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ। ਹੁਣ ਤੱਕ 5,92,032 ਲੋਕ ਕੋਰੋਨਾ ਤੋਂ ਰੋਗ ਮੁਕਤ ਹੋ ਚੁੱਕੇ ਹਨ। ਦੇਸ਼ ਵਿਚ ਕੋਰੋਨਾ ਵਾਇਰਸ ਦੇ 3,19,840 ਸਰਗਰਮ ਮਾਮਲੇ ਹਨ। ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵਧੇਰੇ ਮਹਾਰਾਸ਼ਟਰ ਪ੍ਰਭਾਵਿਤ ਹੈ, ਜਿੱਥੇ ਪਿਛਲੇ 24 ਘੰਟਿਆਂ ਦੌਰਾਨ 6,741 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਇੱਥੇ ਪੀੜਤਾਂ ਦਾ ਅੰਕੜਾ 2,67,665 'ਤੇ ਪੁੱਜ ਗਿਆ ਹੈ। ਮਹਾਰਾਸ਼ਟਰ ਵਿਚ ਪਿਛਲੇ 24 ਘੰਟਿਆਂ ਦੌਰਾਨ 213 ਲੋਕਾਂ ਦੀ ਮੌਤ ਹੋਈ ਹੈ ਅਤੇ ਜਿਸ ਕਾਰਨ ਮ੍ਰਿਤਕਾਂ ਦਾ ਅੰਕੜਾ 10,695 ਹੋ ਗਿਆ ਹੈ। ਵਾਇਰਸ ਨਾਲ ਪੀੜਤ ਹੋਣ ਦੇ ਮਾਮਲੇ ਵਿਚ ਦੂਜੇ ਨੰਬਰ 'ਤੇ ਤਾਮਿਲਨਾਡੂ ਹੈ। ਇੱਥੇ ਵਾਇਰਸ ਕਾਰਨ ਪੀੜਤਾਂ ਦੀ ਗਿਣਤੀ 1,47,324 'ਤੇ ਪਹੁੰਚ ਗਈ ਹੈ। ਹੁਣ ਤੱਕ 2,099 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਦਿੱਲੀ, ਬਿਹਾਰ, ਕਰਨਾਟਕ ਅਤੇ ਦੇਸ਼ ਦੇ ਹੋਰ ਸੂਬਿਆਂ 'ਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।


author

Tanu

Content Editor

Related News