SPO ਨਾਲ ਵਾਪਰਿਆ ਭਿਆਨਕ ਹਾਦਸਾ ! ਮੌਕੇ ''ਤੇ ਹੀ ਹੋਈ ਦਰਦਨਾਕ ਮੌਤ
Sunday, Oct 19, 2025 - 04:20 PM (IST)
ਨੈਸ਼ਨਲ ਡੈਸਕ- ਜੰਮੂ-ਕਸ਼ਮੀਰ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਸ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਜੰਮੂ-ਪਠਾਨਕੋਟ ਹਾਈਵੇਅ 'ਤੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਵਿਸ਼ੇਸ਼ ਪੁਲਸ ਅਧਿਕਾਰੀ (ਐੱਸ.ਪੀ.ਓ.) ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ।
ਪੁਲਸ ਨੇ ਦੱਸਿਆ ਕਿ ਐੱਸ.ਪੀ.ਓ. ਰਾਹੁਲ ਸਿੰਘ ਸ਼ਨੀਵਾਰ ਅੱਧੀ ਰਾਤ ਦੇ ਕਰੀਬ ਵਿਜੇਪੁਰ ਖੇਤਰ ਵਿੱਚ ਇੱਕ ਚੌਕੀ 'ਤੇ ਡਿਊਟੀ 'ਤੇ ਸਨ ਜਦੋਂ ਉਨ੍ਹਾਂ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ ਅਤੇ ਮੌਕੇ 'ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।
ਪੁਲਸ ਨੇ ਦੱਸਿਆ ਕਿ ਟਰੱਕ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਡਰਾਈਵਰ ਅਤੇ ਉਸ ਦੇ ਸਹਾਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧ ਵਿੱਚ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਖ਼ਤਮ ਹੋਈ ਜੰਗ ! ਸੀਜ਼ਫਾਇਰ ਲਈ ਰਾਜ਼ੀ ਹੋਏ ਪਾਕਿਸਤਾਨ ਤੇ ਅਫ਼ਗਾਨਿਸਤਾਨ
