ਵੱਡੀ ਖ਼ਬਰ ; ਲਾਪਤਾ ਹੋਏ ਸਪੈਸ਼ਲ ਪੁਲਸ ਅਫ਼ਸਰਾਂ ਦੀਆਂ ਦੱਛਨ ਤੋਂ ਬਰਾਮਦ ਹੋਈਆਂ ਦੇਹਾਂ ! ਅੱਤਵਾਦੀ ਹਮਲੇ ਦਾ ਸ਼ੱਕ
Thursday, Nov 12, 2026 - 10:23 AM (IST)
ਨੈਸ਼ਨਲ ਡੈਸਕ- ਜੰਮੂ-ਕਸ਼ਮੀਰ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਦੂਰ-ਦੁਰਾਡੇ ਦੇ ਇਲਾਕੇ 'ਦੱਛਨ' ਤੋਂ ਬੁੱਧਵਾਰ ਨੂੰ ਲਾਪਤਾ ਹੋਏ ਦੋ ਸਪੈਸ਼ਲ ਪੁਲਸ ਅਫ਼ਸਰਾਂ (SPO) ਦੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ ਵੀਰਵਾਰ ਤੜਕੇ ਬਰਾਮਦ ਕੀਤੀਆਂ ਗਈਆਂ ਹਨ। ਅਧਿਕਾਰੀਆਂ ਅਨੁਸਾਰ, ਸ਼ਹੀਦ ਹੋਏ ਜਵਾਨਾਂ ਦੇ ਸਰਕਾਰੀ ਹਥਿਆਰ ਮੌਕੇ ਤੋਂ ਗਾਇਬ ਹਨ, ਜਿਸ ਕਾਰਨ ਇਸ ਘਟਨਾ ਪਿੱਛੇ ਅੱਤਵਾਦੀ ਹਮਲੇ ਦਾ ਸ਼ੱਕ ਜਤਾਇਆ ਜਾ ਰਿਹਾ ਹੈ।
ਸ਼ਹੀਦ ਹੋਏ ਪੁਲਸ ਮੁਲਾਜ਼ਮਾਂ ਦੀ ਪਛਾਣ ਬਬੀ ਚੰਦ (57) ਅਤੇ ਰਛਪਾਲ ਕੁਮਾਰ (45) ਵਜੋਂ ਹੋਈ ਹੈ। ਇਹ ਦੋਵੇਂ ਜਵਾਨ ਸਥਾਨਕ ਪੁਲਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਨਾਲ ਦੱਛਨ ਦੇ ਕਿਆਰ ਪਿੰਡ 'ਚ ਤਾਇਨਾਤ ਸੀ। ਉਹ ਬੁੱਧਵਾਰ ਨੂੰ ਆਪਣੇ ਕੈਂਪ ਤੋਂ ਧਾਰਨਾ-ਮਰਵਾਹ ਸਥਿਤ ਫ਼ੌਜੀ ਚੌਕੀ ਵੱਲ ਜਾ ਰਹੇ ਸਨ, ਕਿ ਇਸੇ ਦੌਰਾਨ ਉਹ ਅਚਾਨਕ ਲਾਪਤਾ ਹੋ ਗਏ ਸਨ।
ਇਹ ਵੀ ਪੜ੍ਹੋ- ਇਰਾਨ ਤੋਂ ਡਰ ਗਏ ਅਮਰੀਕੀ ਵਿੱਤ ਮੰਤਰੀ ! ਪਰਿਵਾਰ ਸਣੇ ਛੱਡਿਆ ਘਰ
ਦੋਵਾਂ ਜਵਾਨਾਂ ਦੀਆਂ ਲਾਸ਼ਾਂ 'ਤੇ ਗੋਲੀਆਂ ਦੇ ਨਿਸ਼ਾਨ ਹਨ ਅਤੇ ਉਨ੍ਹਾਂ ਦੇ ਸਰਵਿਸ ਹਥਿਆਰ ਲੁੱਟੇ ਜਾਣਾ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਉਨ੍ਹਾਂ ਨੂੰ ਅੱਤਵਾਦੀਆਂ ਵੱਲੋਂ ਅਗਵਾ ਕਰ ਕੇ ਮਾਰਿਆ ਗਿਆ ਹੈ। ਫਿਲਹਾਲ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਅੱਤਵਾਦੀਆਂ ਨੂੰ ਲੱਭਣ ਲਈ ਸਰਚ ਆਪਰੇਸ਼ਨ ਤੇਜ਼ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਖ਼ਤਮ ਹੋ ਜਾਵੇਗੀ ਜੰਗ ! ਆਬੂ-ਧਾਬੀ 'ਚ ਸ਼ਾਂਤੀ ਲਈ ਚੱਲ ਰਹੀ ਗੱਲਬਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
