ਪ੍ਰਦੂਸ਼ਣ ਰੋਕਣ ਲਈ ਦਰੱਖਤਾਂ ''ਤੇ ਪਾਣੀ ਦਾ ਛਿੜਕਾਅ

11/17/2017 3:32:01 PM

ਨੋਇਡਾ— ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਵੱਲੋਂ ਦਿੱਤੇ ਗਏ ਆਦੇਸ਼ ਦੇ ਅਧੀਨ ਸ਼ੁੱਕਰਵਾਰ ਨੂੰ ਫਾਇਰ ਬ੍ਰਿਗੇਡ ਵਿਭਾਗ ਦੀਆਂ ਗੱਡੀਆਂ ਨੇ ਸ਼ਹਿਰ ਦੀਆਂ ਕਈ ਥਾਂਵਾਂ 'ਤੇ ਦਰੱਖਤਾਂ 'ਤੇ ਪਾਣੀ ਦਾ ਛਿੜਕਾਅ ਕੀਤਾ। ਮੁੱਖ ਫਾਇਰ ਬ੍ਰਿਗੇਡ ਅਧਿਕਾਰੀ ਅਰੁਣ ਕੁਮਾਰ ਸਿੰਘ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਦਿੱਤਾ ਸੀ ਕਿ ਫਾਇਰ ਬ੍ਰਿਗੇਡ ਵਿਭਾਗ ਦੀਆਂ ਗੱਡੀਆਂ ਨਾਲ ਦਰੱਖਤਾਂ 'ਤੇ ਪਾਣੀ ਦਾ ਛਿੜਕਾਅ ਕੀਤਾ ਜਾਵੇ ਤਾਂ ਕਿ ਦਰੱਖਤਾਂ 'ਤੇ ਜੰਮੀ ਧੂੜ ਉੱਤਰ ਜਾਵੇ ਅਤੇ ਹਵਾ 'ਚ ਮਿੱਟੀ ਨਾ ਉੱਡ ਸਕੇ।
ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਦੀ ਸਵੇਰ ਤੋਂ ਜ਼ਿਲੇ 'ਚ ਫਾਇਰ ਬ੍ਰਿਗੇਡ ਵਿਭਾਗ ਦੀਆਂ 9 ਗੱਡੀਆਂ ਨੇ ਸ਼ਹਿਰ ਦੀਆਂ ਵੱਖ-ਵੱਖ ਥਾਂਵਾਂ 'ਤੇ ਪਾਣੀ ਦਾ ਛਿੜਕਾਅ ਕੀਤਾ। ਉਨ੍ਹਾਂ ਨੇ ਦੱਸਿਆ ਕਿ ਦਰੱਖਤਾਂ 'ਤੇ ਪਾਣੀ ਪਾਉਣ ਤੋਂ ਇਲਾਵਾ ਉਨ੍ਹਾਂ ਥਾਂਵਾਂ 'ਤੇ ਵੀ ਛਿੜਕਾਅ ਕੀਤਾ ਗਿਆ, ਜਿੱਥੇ ਧੂੜ ਉੱਡ ਰਹੀ ਸੀ।