ਜਾਸੂਸੀ ਦੇ ਦੋਸ਼ ''ਚ ਭਾਰਤੀ ਹਵਾਈ ਫ਼ੌਜ ਦਾ ਸੇਵਾਮੁਕਤ ਜਵਾਨ ਗ੍ਰਿਫ਼ਤਾਰ

Saturday, Dec 13, 2025 - 03:58 PM (IST)

ਜਾਸੂਸੀ ਦੇ ਦੋਸ਼ ''ਚ ਭਾਰਤੀ ਹਵਾਈ ਫ਼ੌਜ ਦਾ ਸੇਵਾਮੁਕਤ ਜਵਾਨ ਗ੍ਰਿਫ਼ਤਾਰ

ਤੇਜਪੁਰ- ਆਸਾਮ ਦੇ ਸੋਨਿਤਪੁਰ ਜ਼ਿਲ੍ਹੇ 'ਚ ਪਾਕਿਸਤਾਨੀ ਜਾਸੂਸਾਂ ਨਾਲ ਸੰਬੰਧਾਂ ਦੇ ਦੋਸ਼ 'ਚ ਭਾਰਤੀ ਹਵਾਈ ਫ਼ੌਜ ਦੇ ਇਕ ਰਿਟਾਇਰਡ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਐਡੀਸ਼ਨਲ ਪੁਲਸ ਸੁਪਰਡੈਂਟ ਹਰਿਚਰਨ ਭੂਮਿਜ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਦੋਸ਼ੀ ਨੇ ਸੋਸ਼ਲ ਮੀਡੀਆ ਦੇ ਮਾਧਿਅਮ ਨਾਲ ਪਾਕਿਸਤਾਨੀ ਜਾਸੂਸ ਨਾਲ ਸੰਵੇਦਨਸ਼ੀਲ ਦਸਤਾਵੇਜ਼ ਅਤੇ ਜਾਣਕਾਰੀ ਸਾਂਝੀ ਕੀਤੀ ਸੀ। 

ਪੁਲਸ ਨੇ ਉਸ ਦਾ ਲੈਪਟਾਪ ਅਤੇ ਮੋਬਾਇਲ ਫੋਨ ਜ਼ਬਤ ਕਰ ਲਿਆ ਹੈ। ਭੂਮਿਜ ਨੇ ਦੱਸਿਆ ਕਿ ਉਪਕਰਣਾਂ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ, ਹਾਲਾਂਕਿ ਕੁਝ ਡਾਟਾ 'ਡਿਲੀਟ' ਕੀਤਾ ਜਾ ਚੁੱਕਿਆ ਹੈ। ਅਧਿਕਾਰੀ ਨੇ ਦੱਸਿਆ ਕਿ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।


author

DIsha

Content Editor

Related News