ਪ੍ਰਿੰਸ ਕੁਮਾਰ ਸ਼੍ਰੀ ਅਮਰਨਾਥ ਜੀ ਸ਼੍ਰਾਈਨ ਬੋਰਡ ਦੇ ਐਡੀਸ਼ਨਲ ਸੀ.ਈ.ਓ. ਨਿਯੁਕਤ
Thursday, Oct 29, 2026 - 03:02 PM (IST)
ਨੈਸ਼ਨਲ ਡੈਸਕ- ਪਿਛਲੇ ਦਿਨੀਂ ਜੰਮੂ-ਕਸ਼ਮੀਰ ਵਿਚ ਹੋਏ ਵੱਡੇ ਪ੍ਰਸ਼ਾਸਨਿਕ ਫੇਰਬਦਲ, ਜਿਸ ਵਿਚ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਅਤੇ ਸੀਨੀਅਰ ਅਧਿਕਾਰੀਆਂ ਨੂੰ ਅਹਿਮ ਵਿਭਾਗ ਅਤੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਉਪ-ਰਾਜਪਾਲ ਮਨੋਜ ਸਿਨ੍ਹਾ ਦੇ ਹੁਕਮਾਂ ’ਤੇ ਪ੍ਰਿੰਸ ਕੁਮਾਰ ਨੂੰ ਸ਼੍ਰੀ ਅਮਰਨਾਥ ਸ਼ਰਾਈਨ ਬੋਰਡ ਦਾ ਐਡੀਸ਼ਨਲ ਸੀ.ਈ.ਓ. ਨਿਯੁਕਤ ਕੀਤਾ ਗਿਆ ਹੈ। ਅਗਲੇ ਹੁਕਮਾਂ ਤੱਕ ਉਹ ਇਸ ਅਹੁਦੇ ’ਤੇ ਬਣੇ ਰਹਿਣਗੇ।
ਜਨਰਲ ਪ੍ਰਸ਼ਾਸਨ ਵਿਭਾਗ ਦੇ ਕਮਿਸ਼ਨਰ ਸਕੱਤਰ ਐੱਮ. ਰਾਜੂ ਵੱਲੋਂ ਜਾਰੀ ਹੁਕਮਾਂ ਤਹਿਤ ਸਾਲ 2023 ਬੈਚ ਦੇ ਏ.ਜੀ.ਐੱਮ. ਯੂ.ਟੀ. ਬੈਚ ਦੇ ਆਈ.ਏ.ਐੱਸ. ਅਧਿਕਾਰੀ, ਜੋ ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਵਿਚ ਓ.ਐੱਸ.ਡੀ. ਵਜੋਂ ਤਾਇਨਾਤ ਸਨ, ਉਨ੍ਹਾਂ ਨੂੰ ਹੁਣ ਐਡੀਸ਼ਨਲ ਚੀਫ਼ ਐਗਜ਼ੀਕਿਊਟਿਵ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਅਗਲੇ ਸਾਲ ਦੀ ਅਮਰਨਾਥ ਯਾਤਰਾ ਨੂੰ ਮੁੱਖ ਰੱਖਦਿਆਂ ਅਧਿਕਾਰੀ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ।
