5ਵੇਂ ਗੁਰੂ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
Thursday, Apr 09, 2026 - 11:04 AM (IST)
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਿੱਖ ਧਰਮ ਦੇ ਪੰਜਵੇਂ ਗੁਰੂ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਨੇ ਗੁਰੂ ਸਾਹਿਬ ਜੀ ਦੀ ਸਰਵਉੱਚ ਕੁਰਬਾਨੀ ਨੂੰ ਯਾਦ ਕਰਦਿਆਂ, ਮਨੁੱਖਤਾ ਲਈ 'ਗੁਰੂ ਗ੍ਰੰਥ ਸਾਹਿਬ' ਦੀ ਅਨਮੋਲ ਵਿਰਾਸਤ ਅਤੇ ਉਨ੍ਹਾਂ ਦੁਆਰਾ ਦਿਖਾਏ ਗਏ ਅਧਿਆਤਮਿਕ ਮਾਰਗ ਦਾ ਜ਼ਿਕਰ ਕੀਤਾ।
ਇਹ ਵੀ ਪੜ੍ਹੋ - ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਪ੍ਰਕਾਸ਼ ਪੁਰਬ ਮੌਕੇ ਇਕ ਪੋਸਟ ਸ਼ੇਅਰ ਕਰਦੇ ਅਮਿਤ ਸ਼ਾਹ ਨੇ ਕਿਹਾ, 'ਪੰਜਵੇਂ ਗੁਰੂ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਹਾਰਦਿਕ ਵਧਾਈਆਂ। ਮਹਾਨ ਸੰਤ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਮੁਗਲ ਹਮਲਾਵਰਾਂ ਦੁਆਰਾ ਦਿੱਤੇ ਗਏ ਬਹੁਤ ਸਾਰੇ ਤਸੀਹੇ ਝੱਲੇ ਪਰ 'ਕਿਸੇ ਹੋਰ ਧਰਮ ਵਿੱਚ ਬਦਲਣ' ਦੀ ਬਜਾਏ, ਉਨ੍ਹਾਂ ਨੇ ਆਪਣੇ ਧਰਮ ਅਤੇ ਸੱਭਿਆਚਾਰ ਦੀ ਰੱਖਿਆ ਦੇ ਆਦਰਸ਼ ਨੂੰ ਸਥਾਪਿਤ ਕਰਨ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਕਲਨ ਅਤੇ ਹਰਿਮੰਦਰ ਸਾਹਿਬ ਦੀ ਉਸਾਰੀ ਰਾਹੀਂ, ਉਨ੍ਹਾਂ ਨੇ ਸਿੱਖ ਧਰਮ ਦਾ ਪ੍ਰਚਾਰ ਕੀਤਾ। ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜੀਵਨ ਸਾਨੂੰ ਅਨਿਆਂ ਅਤੇ ਜ਼ੁਲਮ ਦੇ ਵਿਰੁੱਧ ਦ੍ਰਿੜ ਰਹਿਣ ਦੇ ਨਾਲ-ਨਾਲ ਧਾਰਮਿਕਤਾ, ਨੈਤਿਕਤਾ ਅਤੇ ਅਧਿਆਤਮਿਕਤਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ।
ਇਹ ਵੀ ਪੜ੍ਹੋ - Rain Alert : ਅਗਲੇ 24 ਘੰਟੇ ਖ਼ਤਰਨਾਕ! ਇਨ੍ਹਾਂ 11 ਸੂਬਿਆਂ 'ਚ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
