ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜਯੰਤੀ ''ਤੇ PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਦਿੱਤੀਆਂ ਸ਼ੁੱਭਕਾਮਨਾਵਾਂ

01/02/2020 11:16:43 AM

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜਯੰਤੀ 'ਤੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜ਼ਿੰਦਗੀ ਅਤੇ ਸਿੱਖਿਆ ਲਗਾਤਾਰ ਸਾਰਿਆਂ ਨੂੰ ਪ੍ਰੇਰਿਤ ਕਰ ਰਹੀ ਹੈ। ਕੋਵਿੰਦ ਨੇ ਟਵੀਟ ਕਰ ਕੇ ਲਿਖਿਆ,''ਸ੍ਰੀ ਗੁਰੂ ਗੋਬਿੰਦ ਸਾਂਘ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਮੇਰੀ ਸ਼ਰਧਾਂਜਲੀ। ਉਨ੍ਹਾਂ ਦਾ ਜੀਵਨ ਲੋਕਾਂ ਦੀ ਸੇਵਾ ਅਤੇ ਸੱਚ, ਨਿਆਂ ਤੇ ਕਰੁਣਾ ਦੇ ਜੀਵਨ ਮੁੱਲਾਂ ਦੇ ਪ੍ਰਤੀ ਸਮਰਪਿਤ ਰਿਹਾ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਅੱਜ ਵੀ ਪ੍ਰੇਰਿਤ ਕਰਦੀਆਂ ਹਨ।

PunjabKesariਉੱਥੇ ਹੀ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜਯੰਤੀ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਨਾਇਡੂ ਨੇ ਲਿਖਿਆ,''ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜਨਮ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਹਾਰਦਿਕ ਸ਼ੁੱਭਕਾਮਨਾਵਾਂ ਦਿੰਦਾ ਹਾਂ। ਗੁਰੂ ਗੋਵਿੰਦ ਸਿੰਘ ਜੀ ਦੀ ਸਿੱਖਿਆ ਸਾਡੇ ਰਾਸ਼ਟਰੀ ਜੀਵਨ ਦਾ ਮਾਰਗ ਦਰਸ਼ਨ ਕਰੇ ਅਤੇ ਸਾਨੂੰ ਪ੍ਰੇਰਨਾ ਦੇਵੇ ਕਿ ਅਸੀਂ ਮਨੁੱਖਤਾ ਦੇ ਕੰਮ ਆ ਸਕੀਏ।''

PunjabKesariਪ੍ਰਧਾਨ ਮੰਤਰੀ ਨਰਿੰਦਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜਯੰਤੀ ਮੌਕੇ ਵੀਡੀਓ ਸ਼ੇਅਰ ਕਰਦੇ ਹੋਏ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਟਵਿੱਟਰ 'ਤੇ ਲਿਖਿਆ,''ਅਸੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਨਮਨ ਕਰਦੇ ਹਾਂ।'' ਦੱਸਣਯੋਗ ਹੈ ਕਿ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਪਟਨਾ 'ਚ ਅੱਜ ਦੇ ਦਿਨ ਹੋਇਆ ਸੀ। ਉਨ੍ਹਾਂ ਦੀ ਜਯੰਤੀ ਪੂਰੇ ਦੇਸ਼ ਅਤੇ ਵਿਸ਼ਵ 'ਚ ਬਹੁਤ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਈ ਜਾਂਦੀ ਹੈ। 

PunjabKesariਵਾਤਾਵਰਣ, ਜੰਗਲਾਤ ਅਤੇ ਜਲਵਾਯੂ ਤਬਦੀਲੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਉਨ੍ਹਾਂ ਦੇ ਜੀਵਨ ਸੰਦੇਸ਼ ਨੂੰ ਪ੍ਰੇਰਨਾਦਾਈ ਦੱਸਿਆ। ਜਾਵਡੇਕਰ ਨੇ ਟਵੀਟ ਕੀਤਾ,''ਸਿੱਖ ਧਰਮ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਉਨ੍ਹਾਂ ਨੂੰ ਮੇਰਾ ਨਮਨ ਅਤੇ ਸ਼ਰਧਾਂਜਲੀ।''

PunjabKesari


DIsha

Content Editor

Related News