ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸ਼ੁਰੂ ਵਿਸ਼ਾਲ ਨਗਰ ਕੀਰਤਨ (ਤਸਵੀਰਾਂ)

Monday, Nov 23, 2026 - 01:47 PM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸ਼ੁਰੂ ਵਿਸ਼ਾਲ ਨਗਰ ਕੀਰਤਨ (ਤਸਵੀਰਾਂ)

ਨਵੀਂ ਦਿੱਲੀ : ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਦਿੱਲੀ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੁਆਰਾ ਆਯੋਜਿਤ ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸੀਸ ਗੰਜ ਸਾਹਿਬ ਚਾਂਦਨੀ ਚੌਕ ਤੋਂ ਸ਼ੁਰੂ ਹੋਇਆ।

ਇਹ ਵੀ ਪੜ੍ਹੋ: ਸਾਲਿਆਂ ਦੇ ਵਿਆਹ 'ਤੇ ਜੀਜੇ ਨੇ ਪਾਏ 1-1 ਕਰੋੜ ਰੁਪਏ ਦੇ ਨੋਟਾਂ ਦੇ ਹਾਰ ! ਪਿਆਰ ਦੀ ਵੀਡੀਓ ਹੋਈ ਵਾਇਰਲ

PunjabKesari

ਇਸ ਮੌਕੇ ਪਾਲਕੀ ਸਾਹਿਬ ਦੇ ਅੱਗੇ ਗਤਕਾ ਸਾਹਿਬ ਦੇ ਜੌਹਰ ਦਿਖਾਏ ਜਾ ਰਹੇ ਹਨ। ਪਾਣੀ ਨਾਲ ਸੜਕਾਂ ਦੀ ਸਫ਼ਾਈ ਕਰਦੇ ਹੋਏ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਇਹ ਨਗਰ ਕੀਰਤਨ ਸਦਰ ਬਾਜ਼ਾਰ, ਆਜ਼ਾਦ ਮਾਰਕੀਟ, ਰੋਸ਼ਨੀ ਰੋਡ, ਸ਼ਕਤੀ ਨਗਰ ਅਤੇ ਘੰਟਾ ਘਰ ਵਿੱਚੋਂ ਲੰਘੇਗਾ ਅਤੇ ਫਿਰ ਰਾਤ ਨੂੰ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਸਮਾਪਤ ਹੋਵੇਗਾ।

ਇਹ ਵੀ ਪੜ੍ਹੋ: ਬਦਲਣ ਵਾਲੀ ਹੈ ਇਨ੍ਹਾਂ ਮੂਲਾਂਕ ਵਾਲਿਆਂ ਦੀ ਕਿਸਮਤ! ਘਰ 'ਚ ਲੱਗਣਗੇ ਨੋਟਾਂ ਦੇ ਢੇਰ

PunjabKesari

ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਆਈਆਂ ਹੋਈਆਂ ਹਨ। ਰਾਸਤੇ ਵਿਚ ਸੰਗਤਾਂ ਲਈ ਬਹੁਤ ਸਾਰੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ DSGMC ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋ ਨਗਰ ਕੀਰਤਨ ਵਿੱਚ ਮੌਜੂਦ ਹਨ।

ਇਹ ਵੀ ਪੜ੍ਹੋ: ਕੀ ਤੁਹਾਡਾ ਵੀ ਆਉਂਦੈ ਜ਼ਿਆਦਾ ਬਿਜਲੀ ਦਾ ਬਿੱਲ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਹੋਵੋਗੇ ਟੈਨਸ਼ਨ Free

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News