ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੀ. ਐੱਮ. ਮੋਦੀ ਨੇ ''ਪੰਜਾਬੀ'' ''ਚ ਦਿੱਤੀ ਵਧਾਈ

Monday, Nov 02, 2020 - 02:51 PM (IST)

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਧਰਮ ਦੇ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ 'ਤੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਆਪਣੇ ਟਵਿੱਟਰ ਸੰਦੇਸ਼ 'ਚ ਲਿਖਿਆ- ਸ੍ਰੀ ਗੁਰੂ ਰਾਮਦਾਸ ਜੀ ਨੇ ਹਰ ਕਿਸਮ ਦੀ ਅਸਮਾਨਤਾ ਅਤੇ ਭੇਦਭਾਵ ਨੂੰ ਖਤਮ ਕਰਦੇ ਹੋਏ, ਦੂਜਿਆਂ ਦੀ ਸੇਵਾ ਕਰਨ 'ਤੇ ਬਹੁਤ ਜ਼ੋਰ ਦਿੱਤਾ। ਇਕ ਦਿਆਲੂ ਅਤੇ ਸਦਭਾਵਨਾ ਭਰੇ ਸਮਾਜ ਲਈ ਉਨ੍ਹਾਂ ਦੀ ਭਾਲ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੀ ਹੈ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ। 

ਇਹ ਵੀ ਪੜ੍ਹੋ: ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਸਜਾਏ ਗਏ ਅਲੌਕਿਕ ਜਲੋਅ (ਤਸਵੀਰਾਂ)

PunjabKesari

ਦੱਸ ਦੇਈਏ ਕਿ ਸ੍ਰੀ ਗੁਰੂ ਰਾਮਦਾਸ ਜੀ ਸਿੱਖ ਧਰਮ ਦੇ 10 ਗੁਰੂ ਸਾਹਿਬਾਨਾਂ 'ਚੋਂ ਚੌਥੇ ਗੁਰੂ ਸਨ। ਉਨ੍ਹਾਂ ਨੂੰ ਪੰਜਾਬ ਦੀ ਧਰਮ ਨਗਰੀ ਅੰਮ੍ਰਿਤਸਰ ਦੇ ਸੰਸਥਾਪਕ ਵਜੋਂ ਵੀ ਜਾਣਿਆ ਜਾਂਦਾ ਹੈ। ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਇਹ ਵੀ ਪੜ੍ਹੋ:  ਪ੍ਰਕਾਸ਼ ਪੁਰਬ ਦਿਹਾੜੇ ਮੌਕੇ ਰੰਗ-ਬਿਰੰਗੇ ਫੁੱਲਾਂ ਨਾਲ ਮਹਿਕੇਗਾ ਸ੍ਰੀ ਹਰਿਮੰਦਰ ਸਾਹਿਬ, ਸਜਾਵਟ ਸ਼ੁਰੂ (ਤਸਵੀਰਾਂ)

PunjabKesari

ਇਹ ਵੀ ਪੜ੍ਹੋ: ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼ : ‘ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ’  


Tanu

Content Editor

Related News