ਸ੍ਰੀ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ PM ਮੋਦੀ ਅਤੇ ਰਾਸ਼ਟਰਪਤੀ ਨੇ ਦਿੱਤੀ ਵਧਾਈ

02/09/2020 10:37:04 AM

ਨਵੀਂ ਦਿੱਲੀ—ਮਹਾਨ ਸੰਤ, ਦਾਰਸ਼ਨਿਕ ਅਤੇ ਸਮਾਜ ਸੁਧਾਰਕ ਸ੍ਰੀ ਗੁਰੂ ਰਵੀਦਾਸ ਜੀ ਦਾ ਅੱਜ 643ਵਾਂ ਪ੍ਰਕਾਸ਼ ਪੂਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਸ਼੍ਰੀ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।  

PunjabKesari

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਸੰਤ ਰਵੀਦਾਸ ਜੀ ਦੀ ਜਯੰਤੀ ‘ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ, ”ਮਹਾਨ ਸੰਤ ਰਵਿਦਾਸ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਿਮਰਤਾ ਸਹਿਤ ਸ਼ਰਧਾਂਜਲੀ। ਸਮਾਜ ‘ਚ ਚੰਗੇ ਬਦਲਾਅ ਲਈ ਉਨ੍ਹਾਂ ਨੇ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀ ਭਾਵਨਾ ‘ਤੇ ਜ਼ੋਰ ਦਿੱਤਾ, ਜੋ ਅੱਜ ਵੀ ਉਨ੍ਹਾਂ ਨਾਲ ਸੰਬੰਧਿਤ ਹੈ। ਨਿਆਂ, ਸਮਾਨਤਾ ਅਤੇ ਸੇਵਾ ‘ਤੇ ਆਧਾਰਿਤ ਉਨ੍ਹਾਂ ਦੀ ਸਿੱਖਿਆ ਹਰ ਯੁੱਗ ‘ਚ ਲੋਕਾਂ ਨੂੰ ਪ੍ਰੇਰਿਤ ਕਰਦੀ ਰਹੇਗੀ।”

PunjabKesari

ਉਥੇ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਟਵੀਟ ਕਰ ਲਿਖਿਆ ਕਿ “ਸਾਰੇ ਦੇਸ਼ ਵਾਸੀਆਂ ਨੂੰ ਰਵਿਦਾਸ ਜਯੰਤੀ ਦੀਆਂ ਸ਼ੁਭਕਾਮਨਾਵਾਂ। ਉਨ੍ਹਾਂ ਨੇ ਲਿਖਿਆ, ''ਮਹਾਨ ਸੰਤ ਗੁਰੂ ਰਵੀਦਾਸ ਸ਼ਾਂਤੀ, ਪ੍ਰੇਮ, ਸੱਚਾਈ ਦੇ ਮੋਢੀ ਸੀ। ਉਨ੍ਹਾਂ ਦਾ ਜੀਵਨ ਤਿਆਗ, ਤਪੱਸਿਆ ਅਤੇ ਮਨੁੱਖੀ ਸੇਵਾ ਦਾ ਮਹਾਨ ਉਦਾਹਰਣ ਹੈ। ਆਓ ਅਸੀਂ ਸਾਰੇ ਉਨ੍ਹਾਂ ਦੇ ਦੱਸੇ ਜੀਵਨ ਦੀਆਂ ਕਦਰਾਂ-ਕੀਮਤਾਂ ਦੇ ਪ੍ਰਸਾਰ ਅਤੇ ਉਨ੍ਹਾਂ ਅਨੁਸਾਰ ਚੱਲਦੇ ਹੋਏ ਆਪਣੇ ਜੀਵਨ ਦਾ ਟੀਚਾ ਬਣਾਈਏ। ''


Iqbalkaur

Content Editor

Related News