350ਵਾਂ ਸ਼ਹੀਦੀ ਦਿਹਾੜਾ: ਕੁਰੂਕਸ਼ੇਤਰ ''ਚ ਸ਼ੁਰੂ ਹੋਇਆ ਸਮਾਗਮ, CM ਸੈਣੀ ਨੇ ਨਿਭਾਈ ਪਾਵਨ ਸਰੂਪ ਦੀ ਸੇਵਾ
Tuesday, Nov 25, 2025 - 02:14 PM (IST)
ਹਰਿਆਣਾ : "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਹਰਿਆਣਾ ਸਰਕਾਰ ਵਲੋਂ ਅੱਜ ਕੁਰੂਕਸ਼ੇਤਰ ਦੇ ਜੋਤੀਸਰ 'ਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੇ ਇਕੱਠ ਦਾ ਆਯੋਜਨ ਕੀਤਾ ਗਿਆ। ਸ਼ਹੀਦੀ ਸਮਾਗਮ ਸ਼ੁਰੂ ਹੋਣ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੱਖ ਮਰਿਆਦਾ ਅਤੇ ਪਰੰਪਰਾਵਾਂ ਦੀ ਪਾਲਣਾ ਕਰਦੇ ਹੋਏ ਪੂਰੀ ਨਿਮਰਤਾ, ਸਤਿਕਾਰ ਅਤੇ ਸ਼ਰਧਾ ਨਾਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਉਕਤ ਸਥਾਨ 'ਤੇ ਸਥਾਪਿਤ ਕਰਵਾਏ।
ਪੜ੍ਹੋ ਇਹ ਵੀ : Petrol-Diesel ਦੀਆਂ ਨਵੀਆਂ ਕੀਮਤਾਂ ਜਾਰੀ, ਚੈੱਕ ਕਰੋ ਆਪਣੇ ਸ਼ਹਿਰ ਦੇ ਰੇਟ

ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਜੈਕਾਰਿਆਂ ਦੀ ਗੂੰਜ ਵਿਚ ਸਮਾਗਮ ਵਾਲੀ ਥਾਂ 'ਤੇ ਲਿਆਂਦੇ। ਇਸ ਤੋਂ ਬਾਅਦ ਗੁਰੂ ਮਰਿਆਦਾ ਅਨੁਸਾਰ ਅਰਦਾਸ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਆਈਆਂ ਹੋਈਆਂ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜ ਪਿਆਰਿਆਂ ਨੂੰ ਸਿਰਪਿਓ ਪਾ ਕੇ ਸਨਮਾਨ ਕੀਤਾ। ਫਿਰ ਗੁਰੂ ਮਰਿਆਦਾ ਮੁਤਾਬਕ ਸਮਾਗਮ ਦੀ ਸ਼ੁਰੂਆਤ ਕਰ ਦਿੱਤੀ ਗਈ।
ਪੜ੍ਹੋ ਇਹ ਵੀ : ਓ ਤੇਰੀ! ਦਿੱਲੀ ਪੁੱਜੀ ਜਵਾਲਾਮੁਖੀ ਦੀ ਸੁਆਹ, ਉਡਾਣਾਂ ਲਈ ਐਡਵਾਇਜ਼ਰੀ ਜਾਰੀ, ਅਸਮਾਨ 'ਤੇ ਛਾਇਆ ਹਨ੍ਹੇਰਾ
