ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ''ਤੇ ਕਰਨਾਲ ''ਚ ਕਰਵਾਈ ਗਈ ''ਹਿੰਦ ਦੀ ਚਾਦਰ'' ਦੀ ਦੌੜ
Tuesday, Nov 11, 2025 - 09:20 AM (IST)
ਨੈਸ਼ਨਲ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਕਰਨਾਲ 'ਚ 'ਹਿੰਦ ਦੀ ਚਾਦਰ' ਦੀ ਦੌੜ ਕਰਵਾਈ ਗਈ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ। ਕੇਂਦਰੀ ਮੰਤਰੀ ਨੇ ਕਰਨਾਲ ਦੇ ਐਨਡੀਆਰਆਈ ਚੌਕ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਿੰਦ ਕੀ ਚਾਦਰ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਮੰਤਰੀ ਦੀ ਮੌਜੂਦਗੀ ਵਿੱਚ "ਹਿੰਦ ਕੀ ਚਾਦਰ ਤੇਗ ਬਹਾਦਰ" ਗੀਤ ਲਾਂਚ ਕੀਤਾ ਗਿਆ। ਇਸ ਮੌਕੇ ਕੀਰਤਨ ਅਤੇ ਸ਼ਬਦ ਗਾਇਨ ਵੀ ਕੀਤਾ ਗਿਆ। ਮੈਰਾਥਨ ਵਿੱਚ ਹਿੱਸਾ ਲੈਣ ਵਾਲਿਆਂ ਨੇ "ਬੋਲੇ ਸੋ ਨਿਹਾਲ" ਅਤੇ "ਭਾਰਤ ਮਾਤਾ ਕੀ ਜੈ" ਦੇ ਨਾਅਰੇ ਲਗਾਏ।
ਪੜ੍ਹੋ ਇਹ ਵੀ : ਵੱਡੀ ਖ਼ਬਰ : ਨਹੀਂ ਰਹੇ ਬਾਲੀਵੁੱਡ ਦੇ 'ਹੀਮੈਨ' ਧਰਮਿੰਦਰ
ਇਸ ਦੌਰਾਨ ਕੇਂਦਰੀ ਰਿਹਾਇਸ਼ ਊਰਜਾ ਅਤੇ ਸ਼ਹਿਰੀ ਮਾਮਲੇ ਮੰਤਰੀ ਮਨੋਹਰ ਲਾਲ ਖੱਟਰ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਾਨੂੰ ਸਮਾਜ, ਧਰਮ ਅਤੇ ਦੇਸ਼ ਲਈ ਕੰਮ ਕਰਨ ਲਈ ਪ੍ਰੇਰਿਤ ਕਰਦੀ ਹੈ। ਇਹ ਯਾਤਰਾ ਸਿਰਫ਼ ਇੱਕ ਦੌੜ ਨਹੀਂ ਹੈ, ਸਗੋਂ ਦੇਸ਼ ਨੂੰ ਆਜ਼ਾਦੀ ਦੇਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਉਤਸ਼ਾਹ, ਜਨੂੰਨ ਅਤੇ ਭਾਵਨਾ ਹੈ। ਦੂਜੇ ਪਾਸੇ ਇਸ ਸਮਾਗਮ ਦੇ ਆਯੋਜਨ ਵਿੱਚ ਸ਼ਾਮਲ ਅਧਿਕਾਰੀਆਂ ਨੇ ਕਿਹਾ ਕਿ 60,000 ਤੋਂ ਵੱਧ ਲੋਕਾਂ ਨੇ ਦੌੜ ਲਈ ਰਜਿਸਟ੍ਰੇਸ਼ਨ ਕਰਵਾਈ ਸੀ, ਜੋ ਕਿ ਲੋਕਾਂ ਦੇ ਭਾਰੀ ਉਤਸ਼ਾਹ ਨੂੰ ਦਰਸਾਉਂਦੀ ਹੈ।
ਪੜ੍ਹੋ ਇਹ ਵੀ : ਰਾਤੋ-ਰਾਤ ਚਮਕੀ ਕਿਸਾਨਾਂ ਦੀ ਕਿਸਮਤ, ਖੇਤਾਂ 'ਚੋਂ ਮਿਲੇ 5 ਕੀਮਤੀ ਹੀਰੇ, ਬਣੇ ਲੱਖਪਤੀ
