ਸ੍ਰੀ ਹੇਮਕੁੰਟ ਸਾਹਿਬ ਯਾਤਰਾ ਆਰੰਭ : ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ’ਚ ਪਹਿਲਾ ਜਥਾ ਰਵਾਨਾ
Thursday, May 22, 2025 - 04:19 PM (IST)

ਨੈਸ਼ਨਲ ਡੈਸਕ : ਸਿੱਖਾਂ ਦੇ ਤੀਰਥ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਇਸ ਵਾਰ 25 ਮਈ ਤੋਂ ਸ਼ੁਰੂ ਹੋ ਰਹੀ ਹੈ ਅਤੇ ਉਸੇ ਦਿਨ ਹੀ ਗੁਰਦੁਆਰਾ ਸਾਹਿਬ ਦੇ ਕਪਾਟ ਵੀ ਖੁੱਲ੍ਹ ਜਾਣਗੇ। ਸ੍ਰੀ ਹੇਮਕੁੰਟ ਸਾਹਿਬ ਵਿਖੇ ਜਾਣ ਲਈ ਅੱਜ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ’ਚ ਪਹਿਲਾ ਜਥਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋ ਗਿਆ ਹੈ।
ਇਹ ਵੀ ਪੜ੍ਹੋ : Cobra Viral Video : ਬਾਬਾ ਨਹੀਂ ਡਰਦਾ! ਕੋਬਰਾ ਸੱਪ ਅੱਗੇ ਖੜ੍ਹ ਗਿਆ ਡਟ ਕੇ ਤੇ ਫਿਰ...
ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਰਾਜਪਾਲ ਗੁਰਮੀਤ ਸਿੰਘ ਵਲੋਂ ਇਸ ਯਾਤਰਾ ਨੂੰ ਰਵਾਨਾ ਕੀਤਾ ਗਿਆ ਹੈ। ਇਸ ਮੌਕੇ ਸੰਗਤਾਂ ਦੀਆਂ ਤਿੰਨ ਬੱਸਾਂ ਨੂੰ ਰਵਾਨਾ ਕੀਤਾ ਗਿਆ। ਇਸ ਯਾਤਰਾ ਨੂੰ ਸੁਚਾਰੂ ਬਣਾਉਣ ਲਈ ਚਮੋਲੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਟਰੱਸਟ ਵੱਲੋਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।
ਇਹ ਵੀ ਪੜ੍ਹੋ : ਬੈਂਚ 'ਚ ਫਸੇ ਕੁੜੀ ਦੇ ਹੱਥ, ਲੱਗੀ ਭੀੜ, ਸੱਦਣੀ ਪਈ ਰੈਸਕਿਊ ਟੀਮ, ਫਿਰ ਜੋ ਹੋਇਆ...
ਰਿਸ਼ੀਕੇਸ਼ ਵਿਚ ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ 4 ਰਜਿਸਟ੍ਰੇਸ਼ਨ ਕਾਊਟਰ ਵੀ ਲਗਾਏ ਗਏ ਹਨ, ਜਿਥੇ ਉਹਨਾਂ ਨੂੰ ਆਪਣੀ ਸਾਰੀ ਜਾਣਕਾਰੀ ਦੇਣੀ ਪਵੇਗੀ। 21 ਮਈ ਤੋਂ ਰਿਸ਼ੀਕੇਸ਼ ਵਿਚ ਆਫਲਾਈਨ ਰਜਿਸਟ੍ਰੇਸ਼ਨ ਵੀ ਸ਼ੁਰੂ ਹੋ ਚੁੱਕੀ ਹੈ। ਦੱਸ ਦੇਈਏ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਹੁਣ ਤੱਕ 58 ਹਜ਼ਾਰ ਆਨਲਾਈਨ ਰਜਿਸਟ੍ਰੇਸ਼ਨ ਹੋ ਚੁੱਕੇ ਹਨ ਅਤੇ ਅਜੇ ਵੀ ਸੰਗਤਾਂ ਆਪਣੀਆਂ ਰਜਿਸਟ੍ਰੇਸ਼ਨਾਂ ਕਰਨਾ ਰਹੀਆਂ ਹਨ।
ਇਹ ਵੀ ਪੜ੍ਹੋ : ਸਰਕਾਰੀ ਕਰਮਚਾਰੀਆਂ ਲਈ ਖ਼ਾਸ ਖ਼ਬਰ : 'ਹੁਣ ਕਰ ਸਕਦੇ ਹੋ ਛੁੱਟੀਆਂ...'
ਇਹ ਵੀ ਪੜ੍ਹੋ : Covid Alert: ਲੱਗ ਸਕਦੈ ਲਾਕਡਾਊਨ! ਪਹਿਲਾਂ ਨਾਲੋਂ ਵੀ ਖ਼ਤਰਨਾਕ ਹੈ ਕੋਰੋਨਾ ਦਾ JN.1 ਵੇਰੀਐਂਟ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।