ਸ਼ਰਧਾ ਦਾ ਸੈਲਾਬ; ਭਾਰੀ ਬਰਫ਼ਬਾਰੀ ਦੇ ਬਾਵਜੂਦ 8 ਦਿਨਾਂ ''ਚ ਸ੍ਰੀ ਹੇਮਕੁੰਟ ਸਾਹਿਬ ਪੁੱਜੇ 30 ਹਜ਼ਾਰ ਸ਼ਰਧਾਲੂ
Wednesday, Jun 04, 2025 - 12:24 PM (IST)

ਚਮੋਲੀ- ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ 'ਚ ਸਥਿਤ ਵਿਸ਼ਵ ਪ੍ਰਸਿੱਧ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋਣ ਦੇ 8 ਦਿਨਾਂ 'ਚ ਹੀ ਬੁੱਧਵਾਰ ਤੱਕ 30 ਹਜ਼ਾਰ ਤੋਂ ਵੱਧ ਸ਼ਰਧਾਲੂ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਤੀਰਥ ਸਥਾਨਾਂ 'ਚੋਂ ਇਕ ਹੈ। ਪਿਛਲੇ 4 ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਰਫ਼ਬਾਰੀ ਦੇ ਬਾਵਜੂਦ ਤੀਰਥ ਯਾਤਰੀਆਂ ਦਾ ਉਤਸ਼ਾਹ ਸਿਖਰ 'ਤੇ ਹੈ। ਹਿਮਾਲਿਆਂ ਦੀ ਗੋਦ 'ਚ 15,000 ਫੁੱਟ ਤੋਂ ਵੱਧ ਦੀ ਉੱਚਾਈ 'ਤੇ ਸਥਿਤ ਇਸ ਪਵਿੱਤਰ ਗੁਰਦੁਆਰੇ 'ਚ ਤੀਰਥ ਯਾਤਰੀ ਅਟੁੱਟ ਸ਼ਰਧਾ ਅਤੇ ਵਿਸ਼ਵਾਸ ਨਾਲ ਪਹੁੰਚ ਰਹੇ ਸਨ। ਠੰਡੇ ਮੌਸਮ ਅਤੇ ਬਰਫ਼ੀਲੀਆਂ ਹਵਾਵਾਂ ਵਿਚਾਲੇ ਵੀ ਤੀਰਥ ਯਾਤਰੀ ਪਵਿੱਤਰ ਸਰੋਵਰ 'ਚ ਇਸ਼ਨਾਨ ਕਰ ਰਹੇ ਹਨ, ਜੋ ਉਨ੍ਹਾਂ ਦੀ ਆਸਥਾ ਅਤੇ ਦ੍ਰਿੜ ਸੰਕਲਪ ਦਾ ਪ੍ਰਤੀਕ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਰਕਾਰ ਨੇ 386 ਸਕੂਲਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
ਸਰੋਵਰ ਦਾ ਜਲ ਬੇਹੱਦ ਠੰਡਾ ਹੋਣ ਦੇ ਬਾਵਜੂਦ ਸ਼ਰਧਾਲੂ ਆਪਣੀ ਭਗਤੀ ਦੇ ਜ਼ੋਰ 'ਤੇ ਇਸ ਕਠਿਨ ਸਥਿਤੀ 'ਚ ਵੀ ਡੁਬਕੀ ਲਗਾ ਰਹੇ ਹਨ, ਜੋ ਉਨ੍ਹਾਂ ਦੀ ਅਧਿਆਤਮਿਕ ਸ਼ਕਤੀ ਨੂੰ ਦਰਸਾਉਂਦਾ ਹੈ। ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰੇਂਦਰ ਜੀਤ ਸਿੰਘ ਬਿੰਦਰਾ ਨੇ ਅੱਜ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੇਮਕੁੰਟ ਸਾਹਿਬ ਯਾਤਰਾ 'ਚ ਜੋ ਆਸਥਾ ਉਤਸ਼ਾਹ ਸ਼ਰਧਾਲੂਆਂ 'ਚ ਹੈ ਉਹ ਬੇਮਿਸਾਲ ਹੈ। ਉਨ੍ਹਾਂ ਨੇ ਉਤਰਾਖੰਡ ਦੇ ਮੁੱਖ ਸਕੱਤਰ ਆਨੰਦ ਵਰਧਨ ਨਾਲ ਮੁਲਾਕਾਤ ਕਰ ਕੇ ਹੇਮਕੁੰਟ ਸਾਹਿਬ ਯਾਤਰਾ ਦੀ ਪ੍ਰਗਤੀ ਦੀ ਜਾਣਕਾਰੀ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8