ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਲੈ ਕੇ PM ਮੋਦੀ ਦਾ ਵੱਡਾ ਐਲਾਨ ! ਲੱਖਾਂ ਸ਼ਰਧਾਲੂਆਂ ਨੂੰ ਦਿੱਤੀ Good News

Sunday, Jul 12, 2026 - 11:49 AM (IST)

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਲੈ ਕੇ PM ਮੋਦੀ ਦਾ ਵੱਡਾ ਐਲਾਨ ! ਲੱਖਾਂ ਸ਼ਰਧਾਲੂਆਂ ਨੂੰ ਦਿੱਤੀ Good News

ਨੈਸ਼ਨਲ ਡੈਸਕ- ਨਿਊਜ਼ੀਲੈਂਡ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਸਮਾਰੋਹ 'ਚ ਉਤਰਾਖੰਡ ਦੀ ਲੋਕ ਸੰਸਕ੍ਰਿਤੀ ਅਤੇ ਪਰੰਪਰਾਵਾਂ ਦੀ ਸ਼ਾਨਦਾਰ ਝਲਕ ਦੇਖਣ ਨੂੰ ਮਿਲੀ। ਪ੍ਰਵਾਸੀ ਭਾਰਤੀ ਭਾਈਚਾਰੇ ਵਲੋਂ ਆਯੋਜਿਤ ਸਵਾਗਤ ਪ੍ਰੋਗਰਾਮ 'ਚ ਉਤਰਾਖੰਡ  ਦੀ ਰਵਾਇਤੀ ਪਹਿਰਾਵੇ, ਡਾਂਸ ਅਤੇ ਸੱਭਿਆਚਾਰਕ ਵਿਰਾਸਤ ਨੂੰ ਪੇਸ਼ ਕੀਤਾ ਗਿਆ, ਜਿਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ। ਪ੍ਰਧਾਨ ਮੰਤਰੀ ਮੋਦੀ ਨੇ ਨਿਊਜ਼ੀਲੈਂਡ 'ਚ ਆਯੋਜਿਤ ਸਵਾਗਤ ਸਮਾਰੋਹ ਦੌਰਾਨ ਪ੍ਰਵਾਸੀ ਭਾਰਤੀਆਂ ਵਲੋਂ ਪੇਸ਼ ਲੋਕ ਸੰਸਕ੍ਰਿਤੀ ਅਤੇ ਪਰੰਪਰਾਵਾਂ ਦੀ ਸ਼ਲਾਘਾ ਕੀਤੀ। 

ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਪ੍ਰਾਜੈਕਟ

ਇਸ ਦੌਰਾਨ ਭਾਰਤੀਆਂ ਨੂੰ ਸੰਬੋਧਨ ਕਰਦੇ ਹੋਏ ਪੀਐੱਮ ਮੋਦੀ ਨੇ ਉਤਰਾਖੰਡ ਦੇ ਪ੍ਰਸਿੱਧ ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਪ੍ਰਾਜੈਕਟ ਦਾ ਵਿਸ਼ੇਸ਼ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸ਼ਰਧਾਲੂਆਂ ਦੀ ਯਾਤਰਾ ਨੂੰ ਪਹਿਲਾਂ ਤੋਂ ਵੱਧ ਸੌਖਾ, ਸੁਰੱਖਿਅਤ ਅਤੇ ਸਹੂਲਤਜਨਕ ਬਣਾਏਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਉਤਰਾਖੰਡ 'ਚ ਆਧੁਨਿਕ ਆਧਾਰਭੂਤ ਢਾਂਚੇ ਦੇ ਵਿਕਾਸ ਨੂੰ ਪਹਿਲ ਦੇ ਰਹੀ ਹੈ ਅਤੇ ਹੇਮਕੁੰਟ ਸਾਹਿਬ ਰੋਪਵੇਅ ਪ੍ਰਾਜੈਕਟ ਉਸੇ ਸੰਕਲਪ ਦਾ ਮਹੱਤਵਪੂਰਨ ਹਿੱਸਾ ਹੈ। 

ਲੱਖਾਂ ਸ਼ਰਧਾਲੂਆਂ ਨੂੰ ਮਿਲੇਗਾ ਲਾਭ 

ਪੀਐੱਮ ਮੋਦੀ ਨੇ ਕਹਿਾ ਕਿ ਇਸ ਪ੍ਰਾਜੈਕਟ ਦੇ ਪੂਰਾ ਹੋਣ ਨਾਲ ਨਾ ਸਿਰਫ਼ ਲੱਖਾਂ ਸ਼ਰਧਾਲੂਆਂ ਨੂੰ ਲਾਭ ਮਿਲੇਗਾ ਸਗੋਂ ਸੈਰ-ਸਪਾਟਾ, ਸਥਾਨਕ ਰੁਜ਼ਗਾਰ ਅਤੇ ਖੇਤਰੀ ਅਰਥਵਿਵਸਥਾ ਨੂੰ ਵੀ ਨਵੀਂ ਗਤੀ ਮਿਲੇਗੀ। ਉਨ੍ਹਾਂ ਭਰੋਸਾ ਜਤਾਇਆ ਕਿ ਇਹ ਪ੍ਰਾਜੈਕਟ ਉਤਰਾਖੰਡ ਦੇ ਵਿਕਾਸ 'ਚ ਇਕ ਨਵਾਂ ਅਧਿਆਏ ਲਿਖੇਗੀ ਅਤੇ ਰਾਜ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਤੇ ਸੈਰ-ਸਪਾਟਾ ਕੇਂਦਰ ਵਜੋਂ ਹੋਰ ਮਜ਼ਬੂਤ ਬਣਾਏਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News