ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ ਮਿਲੇ ਮੋਦੀ, ਕੀਤੀ ਦੋ-ਪੱਖੀ ਮੁੱਦਿਆਂ ''ਤੇ ਚਰਚਾ

06/09/2019 3:37:34 PM

ਕੋਲੰਬੋ/ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸ਼੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੈਨਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਸੀ ਹਿੱਤਾਂ ਦੇ ਦੋ-ਪੱਖੀ ਮੁੱਦਿਆਂ 'ਤੇ ਚਰਚਾ ਕੀਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕੀਤਾ,''ਪੀ.ਐੱਮ. ਮੋਦੀ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੈਨਾ ਨੇ ਆਪਸੀ ਹਿੱਤਾਂ ਦੇ ਦੋ-ਪੱਖੀ ਮੁੱਦਿਆਂ 'ਤੇ ਚਰਚਾ ਕੀਤੀ। ਸਿਰੀਸੈਨਾ ਨੇ ਪੀ.ਐੱਮ. ਦੇ ਸਨਮਾਨ ਵਿਚ ਦਾਅਵਤ ਦਾ ਆਯੋਜਨ ਕੀਤਾ।''

 

ਇਸ ਤੋਂ ਪਹਿਲਾਂ ਰਾਸ਼ਟਰਪਤੀ ਭਵਨ ਵਿਚ ਮੋਦੀ ਦਾ ਸ਼ਾਨਦਾਰ ਸਵਾਗਤ ਹੋਇਆ। ਇਸ ਦੌਰਾਨ ਰਾਸ਼ਟਰਪਤੀ ਸਿਰੀਸੈਨਾ ਖੁਦ ਨੂੰ ਅਤੇ ਪੀ.ਐੱਮ. ਮੋਦੀ ਨੂੰ ਮੀਂਹ ਤੋਂ ਬਚਾਉਣ ਲਈ ਛਤਰੀ ਫੜੇ ਹੋਏ ਖੜ੍ਹੇ ਸਨ।

 

ਪ੍ਰਧਾਨ ਮੰਤਰੀ ਮੋਦੀ ਨੇ ਕੋਲੰਬੋ ਵਿਚ ਤਮਿਲ ਨੈਸ਼ਨਲ ਅਲਾਇੰਸ (ਟੀ.ਐੱਨ.ਏ.) ਨੇਤਾਵਾਂ ਦੇ ਵਫਦ ਨਾਲ ਮੁਲਾਕਾਤ ਕੀਤੀ।

 

ਪੀ.ਐੱਮ. ਮੋਦੀ ਨੇ ਵਿਰੋਧੀ ਧਿਰ ਦੇ ਨੇਤਾ ਅਤੇ ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਰਾ ਰਾਜਪਕਸ਼ੇ ਨਾਲ ਬੈਠਕ ਕੀਤੀ। ਇਸ ਦੌਰਾਨ ਦੋਹਾਂ ਵਿਚਾਲੇ ਅੱਤਵਾਦ, ਸੁਰੱਖਿਆ ਅਤੇ ਆਰਥਿਕ ਵਿਕਾਸ ਦੇ ਖੇਤਰ ਵਿਚ ਭਾਰਤ ਤੇ ਸ਼੍ਰੀਲੰਕਾ ਵਿਚ ਮਜ਼ਬੂਤ ਸਹਿਯੋਗ ਦੀ ਲੋੜ 'ਤੇ ਚਰਚਾ ਹੋਈ।

 

Vandana

This news is Content Editor Vandana