''ਮੋਦੀ ਦੀ ਯਾਤਰਾ ਭਾਰਤ ਦੀ ''ਗੁਆਂਢੀ ਪਹਿਲਾਂ ਨੀਤੀ'' ''ਚ ਸ਼੍ਰੀਲੰਕਾ ਦੀ ਅਹਿਮ ਭੂਮਿਕਾ ਦੀ ਪੁਸ਼ਟੀ''
Tuesday, Apr 08, 2025 - 01:27 PM (IST)

ਕੋਲੰਬੋ (ਭਾਸ਼ਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼੍ਰੀਲੰਕਾ ਯਾਤਰਾ ਭਾਰਤ ਦੀ 'ਗੁਆਂਢੀ ਪਹਿਲਾਂ ਨੀਤੀ' 'ਚ ਦੇਸ਼ ਦੀ ਮਹੱਤਵਪੂਰਨ ਭੂਮਿਕਾ ਦੀ ਪੁਸ਼ਟੀ ਕਰਦੀ ਹੈ। ਰਾਸ਼ਟਰਪਤੀ ਅਨੁਰਾ ਕੁਮਾਰ ਦਿਸਾਨਾਇਕੇ ਦੇ ਦਫ਼ਤਰ ਨੇ ਐਤਵਾਰ ਨੂੰ ਇਕ ਬਿਆਨ ਵਿਚ ਇਹ ਗੱਲ ਕਹੀ। ਮੋਦੀ ਨੇ ਐਤਵਾਰ ਨੂੰ ਸ਼੍ਰੀਲੰਕਾ ਦੀ ਸਾਰਰਥਕ ਯਾਤਰਾ ਪੂਰੀ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਰਾਸ਼ਟਰਪਤੀ ਦਿਸਾਨਾਇਕੇ ਦੇ ਨਾਲ ਵਿਆਪਕ ਵਾਰਤਾ ਕੀਤੀ ਅਤੇ ਰੱਖਿਆ, ਊਰਜਾ ਅਤੇ ਡਿਜੀਟਲੀਕਰਨ ਜਿਹੇ ਖੇਤਰਾਂ ਵਿਚ ਸਹਿਯੋਗ ਵਧਾਉਣ ਲਈ ਕਈ ਸਮਝੌਤਿਆਂ 'ਤੇ ਹਸਤਾਖਰ ਕੀਤੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! ਜਾਰੀ ਹੋ ਗਏ ਸਖ਼ਤ ਹੁਕਮ
ਰਾਸ਼ਟਰਪਤੀ ਦਿਸਾਨਾਇਕੇ ਦੇ ਦਫ਼ਤਰ ਨੇ ਇਕ ਬਿਆਨ ਵਿਚ ਕਿਹਾ, "ਪ੍ਰਧਾਨ ਮੰਤਰੀ ਮੋਦੀ ਦੀ ਯਾਤਰਾ 'ਸਦੀਆਂ ਪੁਰਾਣੀ ਦੋਸਤੀ, ਉੱਜਵਲ ਭਵਿੱਖ ਪ੍ਰਤੀ ਵਚਨਬੱਧਤਾ' ਦੀ ਥੀਮ 'ਤੇ ਅਧਾਰਤ ਅਸਥਾਈ ਸਬੰਧਾਂ 'ਤੇ ਜ਼ੋਰ ਦਿੰਦੀ ਹੈ ਤੇ ਭਾਰਤ ਤੇ ਸ਼੍ਰੀਲੰਕਾ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਂਦੀ ਹੈ।" ਇਸ ਵਿਚ ਕਿਹਾ ਗਿਆ ਹੈ ਕਿ ਇਸ ਯਾਤਰਾ ਨਾਲ ਦੋਹਾਂ ਦੇਸ਼ਾਂ ਵਿਚਾਲੇ ਆਰਥਿਕ, ਸੱਭਿਆਚਾਰਕ ਤੇ ਇਤਿਹਾਸਕ ਸਬੰਧ ਹੋਰ ਮਜ਼ਬੂਤ ਹੋਏ ਹਨ। ਬਿਆਨ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਇਹ ਯਾਤਰਾ ਭਾਰਤ ਦੀ ਗੁਆਂਢੀ ਪਹਿਲਾਂ ਨੀਤੀ ਅਤੇ ਮਹਾਸਾਗਰ ਨਜ਼ਰੀਏ ਵਿਚ ਸ਼੍ਰੀਲੰਕਾ ਦੀ ਮਹੱਤਵਪੂਰਨ ਭੂਮਿਕਾ ਨੂੰ ਹੋਰ ਮਜ਼ਬੂਤ ਕਰਦੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਮੋਦੀ ਦੀ ਯਾਤਰਾ ਸਹਿਯੋਗਾਤਮਕ ਪਹਿਲ 'ਤੇ ਮਹੱਤਵਪੂਰਨ ਨਤੀਜੇ ਮਿਲਣ ਦੀ ਆਸ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8