ਸ਼੍ਰੀਲੰਕਾ ਦੀ ਜਲ ਸੈਨਾ ਨੇ ਤਾਮਿਲਨਾਡੂ ਦੇ 12 ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

Tuesday, Nov 12, 2024 - 04:33 PM (IST)

ਸ਼੍ਰੀਲੰਕਾ ਦੀ ਜਲ ਸੈਨਾ ਨੇ ਤਾਮਿਲਨਾਡੂ ਦੇ 12 ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਚੇਨਈ (ਏਜੰਸੀ)- ਤਾਮਿਲਨਾਡੂ ਦੇ ਨਾਗਾਪੱਟੀਨਮ ਜ਼ਿਲ੍ਹੇ 12 ਮਛੇਰਿਆਂ ਨੂੰ ਸੋਮਵਾਰ ਨੂੰ ਸ਼੍ਰੀਲੰਕਾ ਦੀ ਜਲ ਸੈਨਾ ਨੇ ਕਥਿਤ ਤੌਰ 'ਤੇ ਸ਼੍ਰੀਲੰਕਾ ਦੇ ਜਲ ਖੇਤਰ ਵਿਚ ਘੁਸਪੈਠ ਕਰਕੇ ਮੱਛੀਆਂ ਫੜਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕਰ ਲਿਆ। ਮੱਛੀ ਪਾਲਣ ਵਿਭਾਗ ਦੇ ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਟਰੰਪ ਨੇ ਮਾਰਕੋ ਰੂਬੀਓ ਨੂੰ ਵਿਦੇਸ਼ ਮੰਤਰੀ ਤੇ ਮਾਈਕਲ ਵਾਲਟਜ਼ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਚੁਣਿਆ

ਇਸ ਦੇ ਵਿਰੋਧ ਵਿਚ ਮਛੇਰਿਆਂ ਨੇ ਰਾਮੇਸ਼ਵਰਮ ਦੇ ਪੰਬਨ ਵਿਖੇ ਪ੍ਰਦਰਸ਼ਨ ਕੀਤਾ ਅਤੇ ਸ਼੍ਰੀਲੰਕਾ ਦੀ ਜਲ ਸੈਨਾ ਵੱਲੋਂ ਫੜੇ ਗਏ ਨਾਗਾਪੱਟੀਨਮ ਦੇ ਮਛੇਰਿਆਂ ਅਤੇ ਰਾਜ ਦੇ ਹੋਰ ਲੋਕਾਂ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਦੇ ਤੁਰੰਤ ਦਖਲ ਦੀ ਮੰਗ ਕੀਤੀ। ਉਨ੍ਹਾਂ ਤਾਮਿਲਨਾਡੂ ਦੇ ਮਛੇਰਿਆਂ ਦੀਆਂ ਲਗਾਤਾਰ ਗ੍ਰਿਫਤਾਰੀਆਂ ਅਤੇ ਉਨ੍ਹਾਂ ਦੀਆਂ ਮੱਛੀਆਂ ਫੜਨ ਵਾਲੀਆਂ ਕਿਸ਼ਤੀਆਂ ਨੂੰ ਜ਼ਬਤ ਕਰਨ ਦੀਆਂ ਘਟਨਾਵਾਂ 'ਤੇ ਵੀ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ।

ਇਹ ਵੀ ਪੜ੍ਹੋ: ਬਾਰ 'ਚ ਦਾਖ਼ਲ ਹੋਏ ਹਥਿਆਰਬੰਦ ਵਿਅਕਤੀ, 10 ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆਂ

ਵੱਡੀ ਗਿਣਤੀ ਵਿੱਚ ਮਛੇਰਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵਿਰੋਧ ਕਾਰਨ ਪੰਬਨ ਵਿੱਚ ਆਵਾਜਾਈ ਪ੍ਰਭਾਵਿਤ ਹੋਈ। ਰਾਜ ਦੇ ਮੱਛੀ ਪਾਲਣ ਵਿਭਾਗ ਦੇ ਇੱਕ ਅਧਿਕਾਰੀ ਦੇ ਅਨੁਸਾਰ, ਨਾਗਾਪੱਟੀਨਮ ਦੇ ਮਛੇਰੇ 10 ਨਵੰਬਰ ਦੀ ਰਾਤ ਨੂੰ ਇੱਕ ਮਸ਼ੀਨੀ ਕਿਸ਼ਤੀ ਵਿੱਚ ਅਕਰਾਈਪੇਟਈ ਤੋਂ ਰਵਾਨਾ ਹੋਏ ਸਨ। ਉਹ ਕੋਡੀਆਕਾਰਾਈ ਦੇ ਦੱਖਣ-ਪੂਰਬ ਵੱਲ ਮੱਛੀਆਂ ਫੜ ਰਹੇ ਸਨ, ਜਦੋਂ ਉਨ੍ਹਾਂ ਨੂੰ 11 ਨਵੰਬਰ ਦੀ ਸ਼ਾਮ ਨੂੰ ਸ਼੍ਰੀਲੰਕਾ ਦੀ ਜਲ ਸੈਨਾ ਨੇ ਫੜ ਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News