ਜਾਣੋ ਸ੍ਰੀ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ 'ਤੇ ਪੁੱਜ ਕੇ ਕੀ ਬੋਲੇ ਸਿਰਸਾ (ਵੀਡੀਓ)

07/31/2019 12:17:56 PM

ਇਸਲਾਮਾਬਾਦ— ਭਾਰਤ ਤੋਂ ਪਾਕਿਸਤਾਨ ਪੁੱਜੇ ਸਿੱਖ ਸ਼ਰਧਾਲੂਆਂ ਦੇ ਜੱਥੇ ਨੇ ਅੱਜ ਯਾਨੀ ਕਿ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਕੀਤੇ। ਇਸ ਪਵਿੱਤਰ ਧਰਤੀ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੀ ਉੱਚੇਚੇ ਤੌਰ 'ਤੇ ਪਹੁੰਚੇ ਹਨ। ਸਿਰਸਾ ਨੇ ਕਿਹਾ ਕਿ ਇਸ ਮੁਕੱਦਰ ਅਸਥਾਨ ਦੇ ਦਰਸ਼ਨ ਕਰ ਕੇ ਉਨ੍ਹਾਂ ਦੀ ਰੂਹ ਤ੍ਰਿਪਤ ਹੋ ਗਈ। ਇਹ ਮਹਿਸੂਸ ਹੋ ਰਿਹਾ ਹੈ ਕਿ ਦੁਨੀਆ ਦਾ ਸਭ ਤੋਂ ਬਿਹਤਰ ਪਲ ਇਹ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੂਰੀ ਦੁਨੀਆ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਕੱਦਰ ਅਸਥਾਨ ਦੀ ਮਿੱਟੀ ਦੇ ਦਰਸ਼ਨਾਂ ਨੂੰ ਦੁਨੀਆ ਲੋਚਦੀ ਹੈ ਤੇ 70 ਸਾਲਾਂ ਤੋਂ ਇਸ ਅਸਥਾਨ ਦੇ ਦਰਸ਼ਨ ਕਰਨ ਲਈ ਅਰਦਾਸਾਂ ਹੋ ਰਹੀਆਂ ਹਨ। ਮੇਰੇ ਲਈ ਇਹ ਬਹੁਤ ਵੱਡੀ ਗੱਲ ਹੈ ਕਿ ਮੈਂ ਇਸ ਅਸਥਾਨ ਦੇ ਅੱਜ ਦਰਸ਼ਨ ਕੀਤੇ। ਮੇਰੇ ਲਈ ਇਸ ਤੋਂ ਵੱਡੀ ਹੋਰ ਕੋਈ ਗੱਲ ਹੋ ਨਹੀਂ ਸਕਦੀ।  ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਨਗਰ ਕੀਰਤਨ ਕੱਢੇ ਜਾਣ ਨੂੰ ਲੈ ਕੇ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਇਹ ਅਜਿਹਾ ਨਜ਼ਾਰਾ ਹੋਵੇਗਾ, ਜਿਸ ਦੀ ਦੁਨੀਆ ਨੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ। ਵੱਡੀ ਗਿਣਤੀ 'ਚ ਸੰਗਤ ਇਸ ਨਗਰ ਕੀਰਤਨ 'ਚ ਸ਼ਾਮਲ ਹੋਵੇਗੀ।

Tanu

This news is Content Editor Tanu