ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਸ਼੍ਰੀਲੰਕਾਈ ਤਮਿਲਾਂ ਨੂੰ ਨਾਗਰਿਕਤਾ ਦੇਣ ਦੀ ਕੀਤੀ ਅਪੀਲ

12/10/2019 2:33:05 PM

ਚੇਨਈ— ਰੂਹਾਨੀ ਗੁਰੂ ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਮੰਗਲਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਪਿਛਲੇ ਤਿੰਨ ਦਹਾਕਿਆਂ ਤੋਂ ਵੀ ਵਧ ਸਮੇਂ ਤੋਂ ਦੇਸ਼ 'ਚ ਸ਼ਰਨਾਰਥੀਆਂ ਦੀ ਤਰ੍ਹਾਂ ਰਹਿ ਰਹੇ ਇਕ ਲੱਖ ਤੋਂ ਵਧ ਸ਼੍ਰੀਲੰਕਾਈ ਤਮਿਲਾਂ ਨੂੰ ਨਾਗਰਿਕਤਾ ਦੇਣ 'ਤੇ ਵਿਚਾਰ ਕਰੇ। ਉਨ੍ਹਾਂ ਨੇ ਟਵੀਟ ਕੀਤਾ ਹੈ,''ਮੈਂ ਭਾਰਤ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਦੇਸ਼ 'ਚ ਪਿਛਲੇ 35 ਸਾਲਾਂ ਤੋਂ ਸ਼ਰਨਾਰਥੀਆਂ ਦੀ ਤਰ੍ਹਾਂ ਰਹਿ ਰਹੇ ਕਿ ਲੱਖ ਤੋਂ ਵੀ ਵਧ ਸ਼੍ਰੀਲੰਕਾਈ ਤਮਿਲਾਂ ਨੂੰ ਨਾਗਰਿਕਤਾ ਦੇਣ 'ਤੇ ਵਿਚਾਰ ਕਰਨ।''

PunjabKesariਰਵੀਸ਼ੰਕਰ ਨੇ ਇਹ ਅਪੀਲ ਅਜਿਹੇ ਸਮੇਂ ਕੀਤੀ ਹੈ, ਜਦੋਂ ਇਕ ਦਿਨ ਪਹਿਲਾਂ ਹੀ ਲੋਕ ਸਭਾ 'ਚ ਨਾਗਰਿਕਤਾ ਸੋਧ ਬਿੱਲ ਪਾਸ ਹੋਇਆ ਹੈ। ਇਸ ਪ੍ਰਸਤਾਵਿਤ ਕਾਨੂੰਨ ਦੇ ਅਧੀਨ ਹਿੰਦੂ, ਸਿੱਖ, ਬੌਧ, ਜੈਨ, ਪਾਰਸੀ ਅਤੇ ਈਸਾਈ ਭਾਈਚਾਰੇ ਦੇ ਉਹ ਲੋਕ ਜੋ 31 ਦਸੰਬਰ 2014 ਤੋਂ ਪਹਿਲਾਂ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਭਾਰਤ ਆਏ ਹਨ ਅਤੇ ਆਪਣੇ ਦੇਸ਼ 'ਚ ਧਰਮ ਦੇ ਆਧਾਰ 'ਤੇ ਪਰੇਸ਼ਾਨੀ ਝੱਲ ਚੁਕੇ ਹਨ, ਉਨ੍ਹਾਂ ਨੂੰ ਗੈਰ-ਕਾਨੂੰਨੀ ਪ੍ਰਵਾਸੀ ਨਹੀਂ ਮੰਨਿਆ ਜਾਵੇਗਾ ਅਤੇ ਉਨ੍ਹਾਂ ਨੂੰ ਭਾਰਤ ਦੀ ਨਾਗਰਿਕਤਾ ਦਿੱਤੀ ਜਾਵੇਗੀ। ਤਾਮਿਲਨਾਡੂ 'ਚ ਵੱਡੀ ਗਿਣਤੀ 'ਚ ਸ਼੍ਰੀਲੰਕਾਈ ਤਮਿਲ ਰਹਿੰਦੇ ਹਨ।

ਦੱਸਣਯੋਗ ਹੈ ਕਿ ਨਾਗਰਿਕਤਾ ਸੋਧ ਬਿੱਲ ਲੋਕ ਸਭਾ ਕੋਲ ਪਾਸ ਕੀਤਾ ਜਾ ਚੁਕਿਆ ਹੈ। ਇਸ ਬਿੱਲ ਦੇ ਪੱਖ 'ਚ 311 ਵੋਟ ਪਏ ਤਾਂ ਉੱਥੇ ਹੀ ਇਸ ਬਿੱਲ ਦੇ ਵਿਰੋਧ 'ਚ 80 ਵੋਟ ਪਏ।


DIsha

Content Editor

Related News