ਸ਼੍ਰੀਨਗਰ ਦੀ ਸੈਂਟਰਲ ਜੇਲ੍ਹ ਤੋਂ ਫਰਾਰ ਹੋਏ 2 ਕੈਦੀ ਰਾਜਸਥਾਨ ਤੋਂ ਗ੍ਰਿਫ਼ਤਾਰ

Wednesday, Aug 26, 2026 - 05:07 PM (IST)

ਸ਼੍ਰੀਨਗਰ ਦੀ ਸੈਂਟਰਲ ਜੇਲ੍ਹ ਤੋਂ ਫਰਾਰ ਹੋਏ 2 ਕੈਦੀ ਰਾਜਸਥਾਨ ਤੋਂ ਗ੍ਰਿਫ਼ਤਾਰ

ਸ਼੍ਰੀਨਗਰ (ਏਜੰਸੀ)- ਸ਼੍ਰੀਨਗਰ ਦੀ ਸੈਂਟਰਲ ਜੇਲ੍ਹ ਤੋਂ ਇਸ ਹਫ਼ਤੇ ਦੀ ਸ਼ੁਰੂਆਤ 'ਚ ਫਰਾਰ ਹੋਏ 2 ਵਿਚਾਰ ਅਧੀਨ ਕੈਦੀਆਂ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਦੋਸ਼ੀ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਮਾਮਲੇ ਦੇ ਅਧੀਨ ਜੇਲ੍ਹ 'ਚ ਬੰਦ ਸਨ।

ਅਧਿਕਾਰੀਆਂ ਨੇ ਦੱਸਿਆ ਕਿ ਰਾਜਸਥਾਨ ਵਾਸੀ ਫਰਮਾਨ ਖਾਨ ਅਤੇ ਅਨੰਤਨਾਗ ਜ਼ਿਲ੍ਹੇ ਦੇ ਵਾਸੀ ਮੁਖਤਾਰ ਅਹਿਮਦ ਗੁੱਜਰ ਨੂੰ ਖਾਨ ਦੇ ਜੱਦੀ ਸ਼ਹਿਰ ਰਾਜਸਥਾਨ ਦੇ ਸਦਨਪੁਰਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਪੋਕਸੋ ਐਕਟ ਦੇ ਵੱਖ-ਵੱਖ ਮਾਮਲਿਆਂ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਦੋਸ਼ ਹੈ ਕਿ ਉਹ ਐਤਵਾਰ ਨੂੰ ਸ਼੍ਰੀਨਗਰ ਦੀ ਸੈਂਟਰਲ ਜੇਲ੍ਹ ਤੋਂ ਫਰਾਰ ਹੋ ਗਏ ਸਨ। ਅਧਿਕਾਰੀਆਂ ਅਨੁਸਾਰ, ਖਾਨ ਖ਼ਿਲਾਫ਼ ਗਾਂਦਰਬਲ ਜ਼ਿਲ੍ਹੇ ਦੇ ਲਾਰ ਥਾਣੇ 'ਚ ਪੋਕਸੋ ਐਕਟ ਦੀ ਧਾਰਾ 3 ਅਤੇ 4 ਦੇ ਅਧੀਨ ਮਾਮਲਾ ਦਰਜ ਹੈ, ਜਦੋਂ ਕਿ ਗੁੱਜਰ ਖ਼ਿਲਾਫ਼ ਸ਼੍ਰੀਨਗਰ ਦੇ ਸੌਰਾ ਥਾਣੇ 'ਚ ਵੀ ਇਨ੍ਹਾਂ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News