ਜ਼ੋਰਦਾਰ ਧਮਾਕਿਆਂ ਨਾਲ ਦਹਿਲਿਆ ਸ਼੍ਰੀਨਗਰ, ਡੱਲ ਝੀਲ ''ਚ ਡਿੱਗੀ ਮਿਜ਼ਾਈਲ
Saturday, May 10, 2025 - 01:30 PM (IST)

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਵਿਚ ਸ਼ਨੀਵਾਰ ਦੀ ਸਵੇਰ ਨੂੰ ਜ਼ੋਰਦਾਰ ਧਮਾਕਿਆਂ ਦੀ ਆਵਾਜ਼ ਮਗਰੋਂ ਇੱਥੋਂ ਦੇ ਪ੍ਰਮੁੱਖ ਸੈਲਾਨੀ ਆਕਰਸ਼ਣ ਡੱਲ ਝੀਲ 'ਚ ਇਕ ਮਿਜ਼ਾਈਲ ਵਰਗੀ ਵਸਤੂ ਡਿੱਗੀ। ਜਿਸ ਤੋਂ ਬਾਅਦ ਜ਼ੋਰਦਾਰ ਧਮਾਕੇ ਸੁਣਾਈ ਦਿੱਤੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- ਪਾਕਿ ਦੀ ਨਾ'ਪਾਕ' ਸਾਜ਼ਿਸ਼ ! ਰਿਹਾਇਸ਼ੀ ਇਮਾਰਤਾਂ ਤੇ ਧਾਰਮਿਕ ਅਸਥਾਨਾਂ ਨੂੰ ਪਹੁੰਚਾ ਰਿਹੈ ਨੁਕਸਾਨ
ਅਧਿਕਾਰੀਆਂ ਨੇ ਕਿਹਾ ਕਿ ਜਦੋਂ ਵਸਤੂ ਝੀਲ ਵਿਚ ਡਿੱਗੀ, ਤਾਂ ਉਸਦੀ ਸਤ੍ਹਾ ਤੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਵਲੋਂ ਬਰਾਮਦ ਕੀਤੀ ਗਈ ਵਸਤੂ ਦੇ ਮਲਬੇ ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੇ ਕਿਹਾ ਕਿ ਸ਼ਨੀਵਾਰ ਸਵੇਰੇ ਸ਼ਹਿਰ ਦੇ ਬਾਹਰਵਾਰ ਲਾਸਜਾਨ ਤੋਂ ਇਕ ਹੋਰ ਸ਼ੱਕੀ ਵਸਤੂ ਬਰਾਮਦ ਕੀਤੀ ਗਈ ਹੈ, ਜਿਸਦੀ ਜਾਂਚ ਕੀਤੀ ਜਾ ਰਹੀ ਹੈ।