ਸ਼੍ਰੀਨਗਰ ’ਚ ਅੱਤਵਾਦੀਆਂ ਨੇ ਸੁਰੱਖਿਆ ਫੋਰਸ ’ਤੇ ਕੀਤਾ ਗ੍ਰੇਨੇਡ ਹਮਲਾ, ਆਮ ਨਾਗਰਿਕ ਹੋਏ ਜ਼ਖਮੀ

Tuesday, Aug 10, 2021 - 04:51 PM (IST)

ਸ਼੍ਰੀਨਗਰ ’ਚ ਅੱਤਵਾਦੀਆਂ ਨੇ ਸੁਰੱਖਿਆ ਫੋਰਸ ’ਤੇ ਕੀਤਾ ਗ੍ਰੇਨੇਡ ਹਮਲਾ, ਆਮ ਨਾਗਰਿਕ ਹੋਏ ਜ਼ਖਮੀ

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਵਿਚ ਅੱਤਵਾਦੀਆਂ ਨੇ ਮੰਗਲਵਾਰ ਨੂੰ ਸੁਰੱਖਿਆ ਫੋਰਸ ਨੂੰ ਨਿਸ਼ਾਨਾ ਬਣਾ ਕੇ ਗ੍ਰੇਨੇਡ ਹਮਲਾ ਕੀਤਾ। ਇਸ ਹਮਲੇ ਵਿਚ ਕੁਝ ਨਾਗਰਿਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਘਟਨਾ ਸ਼੍ਰੀਨਗਰ ਦੇ ਹਰੀ ਸਿੰਘ ਹਾਈ ਸਟਰੀਟ ਇਲਾਕੇ ਦੀ ਹੈ, ਜਿੱਥੇ ਅੱਤਵਾਦੀਆਂ ਨੇ ਭਾਰਤੀ ਸੁਰੱਖਿਆ ਫੋਰਸ ’ਤੇ ਗ੍ਰੇਨੇਡ ਸੁੱਟਿਆ। ਇਸ ਹਮਲੇ ਵਿਚ ਕੁਝ ਨਾਗਰਿਕਾਂ ਨੂੰ ਸੱਟਾਂ ਲੱਗੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਅੱਤਵਾਦੀ ਹਮਲੇ ਵਿਚ 5 ਨਾਗਰਿਕ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। 

ਦਰਅਸਲ ਅੱਤਵਾਦੀਆਂ ਨੇ ਸੁਰੱਖਿਆ ਫੋਰਸ ਨੂੰ ਨਿਸ਼ਾਨਾ ਬਣਾ ਕੇ ਗ੍ਰੇਨੇਡ ਸੁੱਟਿਆ ਸੀ। ਨਿਸ਼ਾਨਾ ਖੁੰਝ ਜਾਣ ਨਾਲ ਗੇ੍ਰੇਨੇਡ ਸੜਕ ’ਤੇ ਜਾ ਡਿੱਗਿਆ। ਇਸ ਦੌਰਾਨ ਧਮਾਕਾ ਹੋਣ ਕਾਰਨ ਇਸ ਦੀ ਲਪੇਟ ’ਚ ਆਮ ਨਾਗਰਿਕ ਆ ਗਏ। ਹਮਲਾ ਕਰਨ ਵਾਲੇ ਅੱਤਵਾਦੀ ਕਿਸ ਸੰਗਠਨ ਦੇ ਹਨ, ਇਸ ਗੱਲ ਦੀ ਪੁਸ਼ਟੀ ਅਜੇ ਨਹੀਂ ਹੋ ਸਕੀ ਹੈ। ਸੁਰੱਖਿਆ ਫੋਰਸ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਖੋਜ ਮੁਹਿੰਮ ਸ਼ੁਰੂ ਕਰ ਦਿੱਤੀ ਹੈ।


author

Tanu

Content Editor

Related News