ਕਸ਼ਮੀਰ: ਮੁਕਾਬਲੇ ''ਚ ਟੌਪ ਅੱਤਵਾਦੀ ਸਮੇਤ 3 ਢੇਰ, 1 ਜਵਾਨ ਸ਼ਹੀਦ

10/17/2018 10:03:26 AM

ਸ਼੍ਰੀਨਗਰ— ਜੰਮੂ ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਦੇ ਫਤੇਹਕਦਾਲ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ। ਇਸ ਇਲਾਕੇ 'ਚ ਅੱਤਵਾਦੀਆਂ ਦੇ ਛੁੱਪੇ ਹੋਣ ਦੀ ਜਾਣਕਾਰੀ ਮਿਲਣ 'ਤੇ ਕੀਤੀ ਗਈ ਕਾਰਵਾਈ ਦੇ ਬਾਅਦ ਤਿੰਨ ਲਸ਼ਕਰ ਅੱਤਵਾਦੀਆਂ ਦੇ ਢੇਰ ਹੋਣ ਦੀ ਗੱਲ ਸਾਹਮਣੇ ਆਈ ਹੈ। ਹੁਣ ਤੱਕ ਦੀ ਕਾਰਵਾਈ 'ਚ ਇਕ ਪੁਲਸ ਕਰਮਚਾਰੀ ਸ਼ਹੀਦ ਹੋ ਗਿਆ ਹੈ ਅਤੇ ਕਈ ਹੋਰਾਂ ਦੇ ਜ਼ਖਮੀ ਹੋਣ ਦੀ ਖਬਰ ਹੈ। 

PunjabKesari
ਬੁੱਧਵਾਰ ਸਵੇਰੇ ਫਤੇਹ ਕਦਾਲ 'ਚ ਸੁਰੱਖਿਆ ਬਲਾਂ ਅਤੇ ਇੱਥੇ ਛੁੱਪੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ। ਦੋਵਾਂ ਵੱਲੋਂ ਫਾਇਰਿੰਗ ਵਿਚਾਲੇ ਸੁਰੱਖਿਆ ਬਲਾਂ ਵੱਲੋਂ ਇੱਥੇ ਕਾਰਵਾਈ ਕੀਤੀ ਗਈ, ਜਿਸ 'ਚ ਲਸ਼ਕਰ ਦੇ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਖਬਰ ਹੈ। ਮੁਕਾਬਲੇ 'ਚ ਇਕ ਪੁਲਸ ਕਰਮਚਾਰੀ ਵੀ ਸ਼ਹੀਦ ਹੋ ਗਿਆ ਅਤੇ ਕੁਝ ਪੁਲਸ ਵਾਲੇ ਜ਼ਖਮੀ ਹੋਏ ਹਨ। ਇਹ ਅੱਤਵਾਦੀ ਆਬਾਦੀ ਵਾਲੇ ਇਲਾਕੇ 'ਚ ਛੁੱਪੇ ਹੋਏ ਸਨ ਅਤੇ ਇਲਾਕੇ ਨੂੰ ਖਾਲੀ ਕਰਵਾਉਂਦੇ ਹੋਏ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਘੇਰਾਬੰਦੀ ਕੀਤੀ ਸੀ। ਬੀਤੇ 13 ਅਕਤੂਬਰ ਨੂੰ ਵੀ ਪੁਲਵਾਮਾ 'ਚ ਸੁਰੱਖਿਆ ਬਲਾਂ ਨੂੰ ਕਾਮਯਾਬੀ ਮਿਲੀ ਸੀ, ਜਿੱਥੇ ਐਨਕਾਊਂਟਰ 'ਚ ਇਕ ਅੱਤਵਾਦੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਅੱਤਵਾਦੀ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਸਨ।


Related News