‘ਸ਼੍ਰੀਨਗਰ ’ਚ ਭਾਜਪਾ ਨੇਤਾ ਅਨਵਰ ਖਾਨ ਦੇ ਘਰ ’ਤੇ ਅੱਤਵਾਦੀ ਹਮਲਾ, ਸੁਰੱਖਿਆ ’ਚ ਤਾਇਨਾਤ ਪੁਲਸ ਮੁਲਾਜ਼ਮ ਸ਼ਹੀਦ’

Friday, Apr 02, 2021 - 09:30 AM (IST)

‘ਸ਼੍ਰੀਨਗਰ ’ਚ ਭਾਜਪਾ ਨੇਤਾ ਅਨਵਰ ਖਾਨ ਦੇ ਘਰ ’ਤੇ ਅੱਤਵਾਦੀ ਹਮਲਾ, ਸੁਰੱਖਿਆ ’ਚ ਤਾਇਨਾਤ ਪੁਲਸ ਮੁਲਾਜ਼ਮ ਸ਼ਹੀਦ’

ਸ਼੍ਰੀਨਗਰ- ਸ਼੍ਰੀਨਗਰ ਦੇ ਅਰੀਬਾਗ ਇਲਾਕੇ ’ਚ ਸੀਨੀਅਰ ਭਾਜਪਾ ਨੇਤਾ ਮੁਹੰਮਦ ਅਨਵਰ ਖਾਨ ਦੇ ਘਰ ’ਤੇ ਅੱਤਵਾਦੀ ਹਮਲੇ ’ਚ ਇਕ ਪੁਲਸ ਦਾ ਜਵਾਨ ਸ਼ਹੀਦ ਹੋ ਗਿਆ ਹੈ। ਇਸ ਦਰਮਿਆਨ ਸੁਰੱਖਿਆ ਫ਼ੋਰਸਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਅੱਤਵਾਦੀਆਂ ਨੂੰ ਫੜ੍ਹਣ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਅਨਵਰ ਬਾਰਾਮੂਲਾ ਜ਼ਿਲੇ ’ਚ ਪਾਰਟੀ ਪ੍ਰਧਾਨ ਹਨ ਅਤੇ ਕੁਪਵਾੜਾ ਜ਼ਿਲੇ ’ਚ ਪਾਰਟੀ ਇੰਚਾਰਜ ਵੀ ਹਨ।

PunjabKesariਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਭਾਜਪਾ ਨੇਤਾ ਮੁਹੰਮਦ ਅਨਵਰ ਖਾਨ ਦੇ ਅਰੀਬਾਗ ਨੌਗਾਮ ਸਥਿਤ ਘਰ ਦੇ ਬਾਹਰ ਗਾਰਡ ਪੋਸਟ ’ਤੇ ਗੋਲੀਬਾਰੀ ਕੀਤੀ। ਚੌਕਸ ਗਾਰਡਾਂ ਨੇ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਹਮਲੇ ’ਚ ਪੁਲਸ ਦਾ ਇਕ ਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਨੇ ਬਾਅਦ ’ਚ ਐੱਸ. ਐੱਮ. ਐੱਚ. ਐੱਸ. ਹਸਪਤਾਲ ’ਚ ਦਮ ਤੋੜ ਦਿੱਤਾ। ਸ਼ਹੀਦ ਪੁਲਸ ਮੁਲਾਜ਼ਮ ਦੀ ਪਛਾਣ ਰਮੀਜ ਰਾਜਾ ਦੇ ਰੂਪ ’ਚ ਕੀਤੀ ਗਈ ਹੈ।

PunjabKesariਅਧਿਕਾਰੀ ਨੇ ਕਿਹਾ ਕਿ ਭਾਜਪਾ ਨੇਤਾ ਸੁਰੱਖਿਅਤ ਹਨ। ਭਾਜਪਾ ਦੇ ਮੀਡੀਆ ਇੰਚਾਰਜ ਮੰਜ਼ੂਰ ਭੱਟ ਨੇ ਵੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਅੱਤਵਾਦੀਆਂ ਨੇ ਭਾਜਪਾ ਨੇਤਾ ਅਨਵਰ ਖਾਨ ਦੇ ਘਰ ’ਤੇ ਹਮਲਾ ਕੀਤਾ ਅਤੇ ਹਮਲੇ ਦੇ ਸਮੇਂ ਅਨਵਰ ਆਪਣੇ ਘਰ ’ਚ ਨਹੀਂ ਸਨ। ਭਾਜਪਾ ਜੰਮੂ-ਕਸ਼ਮੀਰ ਦੇ ਬੁਲਾਰੇ ਅਲਤਾਫ਼ ਠਾਕੁਰ ਨੇ ਕਿਹਾ ਕਿ ਉਨ੍ਹਾਂ ਨੇ ਅਨਵਰ ਨਾਲ ਫੋਨ ’ਤੇ ਗੱਲ ਕੀਤੀ ਅਤੇ ਉਹ ਸੁਰੱਖਿਅਤ ਹਨ।

PunjabKesari


author

DIsha

Content Editor

Related News