ਸ਼੍ਰੀਨਗਰ 'ਚ ਮੁਕਾਬਲਾ, ਤਿੰਨ ਜਵਾਨ ਜ਼ਖਮੀ, ਇਕ ਅੱਤਵਾਦੀ ਢੇਰ

05/19/2020 12:18:09 PM

ਸ਼੍ਰੀਨਗਰ- ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਦੇ ਪੁਰਾਣੇ ਇਲਾਕੇ 'ਚ ਸੁਰੱਖਿਆ ਫੋਰਸਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਅੱਤਵਾਦੀਆਂ ਨਾਲ ਮੁਕਾਬਲੇ ਇਕ ਅੱਤਵਾਦੀ ਮਾਰਿਆ ਗਿਆ, ਜਦੋਂ ਕਿ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਦੇ ਇਕ ਜਵਾਨ ਸਮੇਤ ਤਿੰਨ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਪੂਰੀ ਸੂਚਨਾ ਦੇ ਆਧਾਰ 'ਤੇ ਰਾਜ ਪੁਲਸ ਦੇ ਵਿਸ਼ੇਸ਼ ਮੁਹਿੰਮ ਦਲ ਅਤੇ ਸੀ.ਆਰ.ਪੀ.ਐੱਫ. ਦੇ ਜਵਾਨਾਂ ਨੇ ਮੰਗਲਵਾਰ ਤੜਕੇ 2 ਵਜੇ ਸ਼੍ਰੀਨਗਰ ਦੇ ਨਵਾਕਦਲ ਦੀ ਸੰਘਣੀ ਆਬਾਦੀ ਵਾਲੇ ਕਨੇਮਜਾਰ ਖੇਤਰ 'ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਫੋਰਸਾਂ ਦੇ ਜਵਾਨ ਜਦੋਂ ਇਕ ਮਕਾਨ ਵੱਲ ਵਧ ਰਹੇ ਸਨ ਤਾਂ ਉੱਥੇ ਲੁੱਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਫੋਰਸਾਂ ਦੇ ਜਵਾਨਾਂ ਨੇ ਜਵਾਬੀ ਕਾਰਵਾਈ ਕਰਦੇ ਹੋਏ ਗੋਲੀਆਂ ਚਲਾਈਆਂ। ਉਨ੍ਹਾਂ ਨੇ ਦੱਸਿਆ ਕਿ ਗੋਲੀਬਾਰੀ 'ਚ ਸੁਰੱਖਿਆ ਫੋਰਸਾਂ ਦੇ ਤਿੰਨ ਜਵਾਨ ਜ਼ਖਮੀ ਹੋਏ। ਮੁਕਾਬਲਾ ਸਵੇਰ ਤੱਕ ਜਾਰੀ ਰਿਹਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਦੌੜਨ ਦੀ ਕੋਸ਼ਿਸ਼ ਅਸਫ਼ਲ ਕਰਨ ਲਈ ਸੁਰੱਖਿਆ ਫੋਰਸਾਂ ਦੇ ਜਵਾਨ ਮੌਕੇ 'ਤੇ ਪਹੁੰਚ ਗਏ ਹਨ। ਸੂਤਰਾਂ ਨੇ ਦੱਸਿਆ ਕਿ ਸ਼੍ਰੀਨਗਰ 'ਚ ਸੁਰੱਖਿਆ ਕਾਰਨਾਂ ਕਰ ਕੇ ਮੋਬਾਇਲ ਇੰਟਰਨੈੱਟ ਸੇਵਾ ਰੋਕ ਦਿੱਤੀ ਗਈ ਹੈ।


DIsha

Content Editor

Related News