ਸਰਦੀਆਂ ਤੋਂ ਪਹਿਲਾਂ ਭਾਰਤ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਸਕਦੇ ਹਨ 250-300 ਅੱਤਵਾਦੀ : ਅਧਿਕਾਰੀ
Tuesday, Oct 27, 2020 - 01:41 PM (IST)
ਸ੍ਰੀਨਗਰ : ਭਾਰਤੀ ਸੈਨਾ ਦੇ ਇਕ ਸੀਨੀਅਰ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਸਰਦੀਆਂ ਤੋਂ ਪਹਿਲਾਂ 250-300 ਅਤੱਵਾਦੀ ਭਾਰਤ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਸਕਦੇ ਹਨ। ਅਧਿਕਾਰੀ ਨੇ ਅੱਤਵਾਦ ਦਾ ਰਸਤਾ ਚੁਣਨ ਵਾਲੇ ਨੌਜਵਾਨਾਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ ਹੈ। 15 ਕੋਰ ਦੇ ਜਨਰਲ ਅਧਿਕਾਰੀ ਕਮਾਂਡਿੰਗ ਲੈਫ਼ਟੀਨੈਂਟ ਜਨਰਲ ਬੀ. ਐੱਸ. ਰਾਜੂ ਨੇ ਸੋਮਵਾਰ ਨੂੰ ਸ੍ਰੀਨਗਰ 'ਚ ਕਿਹਾ ਕਿ ਮੈਂ ਇਹ ਗੱਲ ਸਾਫ਼ ਕਰ ਦੇਣਾ ਚਾਹੁੰਦਾ ਹਾਂ ਕਿ ਜੋ ਵੀ ਨੌਜਵਾਨ ਅੱਤਵਾਦ ਦਾ ਰਸਤਾ ਛੱਡਣਾ ਚਾਹੁੰਦੇ ਹਨ ਉਨ੍ਹਾਂ ਦਾ ਸਵਾਗਤ ਹੈ। ਰਾਜੂ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ 'ਚ ਤਿੰਨ ਅੱਤਵਾਦੀਆਂ ਨੇ ਆਤਮ-ਸਮਰਪਣ ਕੀਤਾ ਹੈ। ਅਸੀਂ ਅੱਤਵਾਦ ਛੱਡਣ ਨਾਲ ਨੌਜਵਾਨਾਂ ਨੂੰ ਉਤਸ਼ਾਹਿਤ ਕਰਦੇ ਹਾਂ।
ਇਹ ਵੀ ਪੜ੍ਹੋ: ਸੈਕਸ ਚੇਂਜ ਕਰਵਾਉਣ ਤੋਂ ਬਾਅਦ ਹੁਣ ਭਰਾ ਬਣੀਆਂ ਇਹ 2 'ਭੈਣਾਂ'
ਬੀ.ਐੱਸ. ਰਾਜੂ ਨੇ ਕਿਹਾ ਕਿ ਸਰਦੀਆਂ ਦਾ ਮੌਸਮ ਆਉਣ ਤੋਂ ਪਹਿਲਾਂ 250-300 ਅੱਤਵਾਦੀ ਭਾਰਤੀ ਇਲਾਕੇ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਸਕਦੇ ਹਨ। ਇਸ ਨੂੰ ਦੇਖਦੇ ਹੋਏ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਸਰਹੱਦਾਂ 'ਤੇ ਵੀ ਨਿਗਰਾਨੀ ਦਾ ਜਾਲ ਮਜਬੂਤ ਹੈ। ਇਥੇ ਦੱਸ ਦੇਈਏ ਕਿ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਸੀ ਕਿ ਪਾਕਿਸਤਾਨੀ ਸੈਨਿਕਾਂ ਨੇ ਇਸ ਸਾਲ ਜੰਮੂ-ਕਸ਼ਮੀਰ 'ਚ ਐੱਲ.ਓ.ਸੀ. 'ਤੇ 3800 ਤੋਂ ਵੱਧ ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਅਤੇ ਡਰੋਨ ਜਰੀਏ ਹਥਿਆਰ, ਨਸ਼ੀਲੇ ਪਦਾਰਥਾਂ ਦੀ ਤਸੱਕਰੀ ਨੂੰ ਵਧਾਵਾ ਦਿੱਤਾ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸ਼ਹੀਦਾਂ ਦੇ ਨਾਂ 'ਤੇ ਰੱਖਿਆ 8 ਹੋਰ ਸਰਕਾਰੀ ਸਕੂਲਾਂ ਦਾ ਨਾਂ