ਜ਼ਮੀਨ ਖਿਸਕਣ ਕਾਰਨ ਸ਼੍ਰੀਨਗਰ-ਜੰਮੂ ਨੈਸ਼ਨਲ ਹਾਈਵੇਅ ਬੰਦ

02/19/2024 12:02:49 PM

ਸ਼੍ਰੀਨਗਰ (ਭਾਸ਼ਾ)- ਰਾਮਬਨ ਜ਼ਿਲ੍ਹੇ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਨਾਲ ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਸੋਮਵਾਰ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਲੋਕਾਂ ਨੂੰ ਮੌਸਮ 'ਚ ਸੁਧਾਰ ਹੋਣ ਤੱਕ ਰਾਜਮਾਰਗ 'ਤੇ ਯਾਤਰਾ ਕਰਨ ਤੋਂ ਬਚਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ : LoC ਨੇੜੇ ਆਏ ਪਾਕਿਸਤਾਨ ਡਰੋਨ, ਫ਼ੌਜ ਨੇ ਕੀਤੀ ਗੋਲੀਬਾਰੀ

ਆਵਾਜਾਈ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ,''ਰਾਮਬਨ ਦੇ ਮੇਹਦ-ਕੈਫੇਟੇਰੀਆ ਅਤੇ ਬਨਿਹਾਲ ਇਲਾਕੇ ਦੇ ਤਬੇਲਾ ਚਾਮਲਵਾਸ 'ਚ ਜ਼ਮੀਨ ਖਿਸਕਣ ਕਾਰਨ ਸ਼੍ਰੀਨਗਰ-ਜੰਮੂ ਹਾਈਵੇਅ 'ਤੇ ਆਵਾਜਾਈ ਬੰਦ ਕਰ ਦਿੱਤਾ ਗਿਆ ਹੈ।'' ਲੋਕਾਂ ਨੂੰ ਮੁੱਖ ਸੜਕ ਦੇ ਸੰਵੇਦਨਸ਼ੀਲ ਇਲਾਕਿਆਂ 'ਚ ਫਸਣ ਤੋਂ ਬਚਾਉਣ ਲਈ ਅਧਿਕਾਰੀਆਂ ਨੇ ਹਾਈਵੇਅ 'ਤੇ ਆਵਾਜਾਈ ਰੋਕ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

DIsha

This news is Content Editor DIsha