J&K: ਪਾਕਿ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ, ਕ੍ਰਿਸ਼ਨਾ ਘਾਟੀ 'ਚ ਸੁੱਟੇ ਮੋਰਟਾਰ

Thursday, Feb 28, 2019 - 10:06 AM (IST)

J&K: ਪਾਕਿ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ, ਕ੍ਰਿਸ਼ਨਾ ਘਾਟੀ 'ਚ ਸੁੱਟੇ ਮੋਰਟਾਰ

ਸ਼੍ਰੀਨਗਰ— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਜਿੱਥੇ ਇਕ ਪਾਸੇ ਸ਼ਾਂਤੀ ਵਾਰਤਾ ਦੀ ਗੁਹਾਰ ਲਗਾ ਰਹੇ ਹਨ, ਉਥੇ ਹੀ ਦੂਜੇ ਪਾਸੇ ਪਾਕਿਸਤਾਨੀ ਫੌਜ ਸਰਹੱਦ 'ਤੇ ਲਗਾਤਾਰ ਗੋਲੀਬਾਰੀ ਕਰ ਰਹੀ ਹੈ। ਵੀਰਵਾਰ ਨੂੰ ਵੀ ਸਵੇਰੇ ਵੀ ਪੂੰਛ ਜ਼ਿਲੇ ਵਿਚ ਐਲ.ਓ.ਸੀ. ਨੇੜੇ ਰਾਜੌਰੀ ਜ਼ਿਲੇ ਦੇ ਮੇਂਢਰ, ਕ੍ਰਿਸ਼ਨਾ ਘਾਟੀ ਸੈਕਟਰ ਵਿਚ ਪਾਕਿਸਤਾਨ ਵੱਲੋਂ ਜੰਗਬੰਦੀ ਦਾ ਉਲੰਘਣ ਕੀਤਾ ਗਿਆ, ਜਿਸ ਦਾ ਭਾਰਤੀ ਫੌਜ ਨੇ ਵੀ ਮੂੰਹਤੋੜ ਜਵਾਬ ਦਿੱਤਾ। ਪੁਲਵਾਮਾ ਅੱਤਵਾਦੀ ਹਮਲੇ ਅਤੇ ਭਾਰਤੀ ਹਵਾਈ ਫੌਜ ਵੱਲੋਂ ਪਾਕਿਸਤਾਨ ਦੇ ਅੰਦਰ ਜੈਸ਼-ਏ-ਮੁਹੰਮਦ ਦੇ ਕੈਂਪਾਂ 'ਤੇ ਕੀਤੇ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਵਧਦੇ ਤਣਾਅ ਦੌਰਾਨ ਕੰਟਰੋਲ ਰੇਖਾ ਅਤੇ ਕੌਮਾਂਤਰੀ ਸਰਹੱਦ 'ਤੇ ਲੋਕ ਡਰ ਦੇ ਸਾਏ ਵਿਚ ਹਨ।

PunjabKesari

ਜੰਮੂ, ਰਾਜੌਰੀ ਅਤੇ ਪੂੰਛ ਜ਼ਿਲਿਆਂ ਦੇ ਜ਼ਿਆਦਾਤਰ ਖੇਤਰਾਂ ਵਿਚ ਕੰਟਰੋਲ ਰੇਖਾ 'ਤੇ ਗੋਲੀਬਾਰੀ ਜਾਰੀ ਹੈ। ਕੰਟਰੋਲ ਰੇਖਾ ਦੇ 5 ਕਿਲੋਮੀਟਰ ਦੇ ਦਾਇਰੇ ਵਿਚ ਸਾਰੇ ਸਕੂਲ ਅਤੇ ਸਿੱਖਿਅਕ ਸੰਸਥਾਨਾਂ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ।


author

cherry

Content Editor

Related News