ਸ਼੍ਰੀਨਗਰ ’ਚ ਸਰਦ ਮੌਸਮ ਦੀ ਸਭ ਤੋਂ ਠੰਡੀ ਰਾਤ ਦਰਜ, ਜੰਮ ਗਈਆਂ ਪਾਣੀ ਸਪਲਾਈ ਦੀਆਂ ਲਾਈਨਾਂ

Saturday, Dec 18, 2021 - 11:35 AM (IST)

ਸ਼੍ਰੀਨਗਰ ’ਚ ਸਰਦ ਮੌਸਮ ਦੀ ਸਭ ਤੋਂ ਠੰਡੀ ਰਾਤ ਦਰਜ, ਜੰਮ ਗਈਆਂ ਪਾਣੀ ਸਪਲਾਈ ਦੀਆਂ ਲਾਈਨਾਂ

ਸ਼੍ਰੀਨਗਰ— ਸ਼੍ਰੀਨਗਰ ਅਤੇ ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ ਵਿਚ ਮੌਸਮ ਦੀ ਹੁਣ ਤੱਕ ਦੀ ਸਭ ਤੋਂ ਠੰਡੀ ਰਾਤ ਮਹਿਸੂਸ ਕੀਤੀ ਗਈ ਕਿਉਂਕਿ ਘਾਟੀ ’ਚ ਪਾਰਾ 0 ਤੋਂ ਕਈ ਡਿਗਰੀ ਹੇਠਾਂ ਚੱਲਾ ਗਿਆ। ਜਿਸ ਦੇ ਨਤੀਜੇ ਵਜੋਂ ਪਾਣੀ ਸਪਲਈ ਦੀਆਂ ਲਾਈਨਾਂ ਜੰਮ ਗਈਆਂ। ਸ਼੍ਰੀਨਗਰ ਵਿਚ ਸ਼ੁੱਕਰਵਾਰ ਰਾਤ ਨੂੰ ਘੱਟ ਤੋਂ ਘੱਟ ਤਾਪਮਾਨ 0 ਤੋਂ 6.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

ਅਧਿਕਾਰੀਆਂ ਮੁਤਾਬਕ ਸ਼ਹਿਰ ਵਿਚ ਹੁਣ ਤੱਕ ਸੀਜ਼ਨ ਦੀ ਸਭ ਤੋਂ ਠੰਡੀ ਰਾਤ ਸੀ ਅਤੇ ਸੀਜ਼ਨ ਦੇ ਇਸ ਹਿੱਸੇ ਲਈ ਘੱਟ ਤੋਂ ਘੱਟ ਤਾਪਮਾਨ ਆਮ ਨਾਲੋਂ 4.5 ਡਿਗਰੀ ਘੱਟ ਸੀ। ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਗੁਲਮਰਗ ਰਿਜੋਰਟ ’ਚ ਤਾਪਮਾਨ -8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਿਜੋਰਟ ਘਾਟੀ ਵਿਚ ਸਭ ਤੋਂ ਠੰਡਾ ਦਰਜ ਕੀਤਾ ਗਿਆ।

ਅਧਿਕਾਰੀਆਂ ਨੇ ਕਿਹਾ ਕਿ ਪਹਿਲਗਾਮ, ਜੋ ਸਾਲਾਨਾ ਅਮਰਨਾਥ ਯਾਤਰਾ ਦੇ ਆਧਾਰ ਕੈਂਪ ਦੇ ਰੂਪ ’ਚ ਕੰਮ ਕਰਦਾ ਹੈ, ਵਿਚ ਘੱਟੋ ਤੋਂ ਘੱਟ ਤਾਪਮਾਨ 0 ਤੋਂ 8.3 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ੀਤ ਲਹਿਰ ਦੀ ਸਥਿਤੀ ਕਾਰਨ ਘਾਟੀ ਦੇ ਕਈ ਇਲਾਕਿਆਂ ਵਿਚ ਪਾਣੀ ਸਪਲਾਈ ਦੀਆਂ ਲਾਈਆਂ ਜੰਮ ਗਈਆਂ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ’ਚ ਰਾਤਾਂ ਠੰਡੀਆਂ ਰਹਿਣ ਦਾ ਅਨੁਮਾਨ ਜਤਾਇਆ ਹੈ ਕਿਉਂਕਿ ਘੱਟੋ ਤੋਂ ਘੱਟ ਤਾਪਮਾਨ ਵਿਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। 


author

Tanu

Content Editor

Related News