ਸ਼੍ਰੀਨਗਰ ਹਿੰਸਾ ਮਾਮਲਾ: ਵੱਖਵਾਦੀ ਨੇਤਾ ਸ਼ਬੀਰ ਸ਼ਾਹ ਨੂੰ ਵੱਡਾ ਝਟਕਾ, ਅਦਾਲਤ ਨੇ ਖ਼ਾਰਜ ਕੀਤੀ ਜ਼ਮਾਨਤ ਪਟੀਸ਼ਨ
Thursday, Oct 08, 2026 - 06:30 AM (IST)
ਜੰਮੂ (ਏਜੰਸੀ) : ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਦੀ ਜੰਮੂ ਸਥਿਤ ਵਿਸ਼ੇਸ਼ ਅਦਾਲਤ ਨੇ 1996 ਵਿਚ ਦਰਜ ਹਿੰਸਾ ਦੇ ਮਾਮਲੇ ਵਿਚ ਵੱਖਵਾਦੀ ਨੇਤਾ ਸ਼ਬੀਰ ਅਹਿਮਦ ਸ਼ਾਹ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਇਹ ਮਾਮਲਾ 1996 ਵਿਚ ਦਰਜ ਇਕ ਐੱਫ. ਆਈ. ਆਰ. ਨਾਲ ਜੁੜਿਆ ਹੈ, ਜਿਸ ਵਿਚ ਸ਼੍ਰੀਨਗਰ ਵਿਚ ਇਕ ਵਿਅਕਤੀ ਦੀ ਅੰਤਿਮ ਯਾਤਰਾ ਦੌਰਾਨ ਹਿੰਸਾ, ਪੱਥਰਬਾਜ਼ੀ ਅਤੇ ਪੁਲਸ ਕਰਮਚਾਰੀਆਂ ’ਤੇ ਗੋਲੀਬਾਰੀ ਦੇ ਦੋਸ਼ ਹਨ।
ਇਹ ਵੀ ਪੜ੍ਹੋ : ਵੱਡਾ ਹਾਦਸਾ: 17,000 ਫੁੱਟ ਦੀ ਉਚਾਈ 'ਤੇ ਉੱਡ ਰਹੇ ਇੰਡੀਗੋ ਫਲਾਈਟ 'ਤੇ ਡਿੱਗੀ ਅਸਮਾਨੀ ਬਿਜਲੀ
ਵਿਸ਼ੇਸ਼ ਜੱਜ ਪ੍ਰੇਮ ਸਾਗਰ ਨੇ ਜ਼ਮਾਨਤ ਪਟੀਸ਼ਨ ਖ਼ਾਰਜ ਕਰਦਿਆਂ ਕਿਹਾ ਕਿ ਇਸ ਪੜਾਅ ’ਤੇ ਅਰਜ਼ੀ ’ਤੇ ਵਿਚਾਰ ਕਰਨ ਦੀ ਲੋੜ ਨਹੀਂ ਹੈ। ਅਦਾਲਤ ਨੇ ਕਿਹਾ ਕਿ ਠੋਸ ਆਧਾਰ ’ਤੇ ਇਹ ਖ਼ਦਸ਼ਾ ਹੈ ਕਿ ਰਿਹਾਅ ਹੋਣ ’ਤੇ ਸ਼ਾਹ ਰਾਸ਼ਟਰੀ ਸੁਰੱਖਿਆ ਅਤੇ ਜਨਤਕ ਵਿਵਸਥਾ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਗਤੀਵਿਧੀਆਂ ਜਾਰੀ ਰੱਖ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
