770 ਕਰੋੜ ਦੀ ਧੋਖਾਦੇਹੀ ਮਾਮਲੇ ''ਚ SRS ਗਰੁੱਪ ਦੇ ਚੇਅਰਮੈਨ ਅਨਿਲ ਜਿੰਦਲ ਨੂੰ ਮਿਲੀ ਜ਼ਮਾਨਤ
Wednesday, Dec 04, 2024 - 06:42 PM (IST)
ਨਵੀਂ ਦਿੱਲੀ : ਸੁਪਰੀਮ ਕੋਰਟ ਨੇ 770 ਕਰੋੜ ਰੁਪਏ ਦੀ ਕਥਿਤ ਧੋਖਾਦੇਹੀ ਦੇ ਇਕ ਮਾਮਲੇ ’ਚ ਐੱਸ. ਆਰ. ਐੱਸ. ਗਰੁੱਪ ਦੇ ਚੇਅਰਮੈਨ ਅਨਿਲ ਜਿੰਦਲ ਨੂੰ ਬੁੱਧਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਸੀਰੀਅਸ ਫਰਾਡ ਇਨਵੈਸਟੀਗੇਸ਼ਨ ਆਫਿਸ (ਐੱਸ. ਐੱਫ. ਆਈ. ਓ.) ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ। ਇਸ ਮਾਮਲੇ ਦੇ ਸਬੰਧ ਵਿਚ ਚੀਫ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ਦੀ ਬੈਂਚ ਨੇ ਟਿੱਪਣੀ ਕੀਤੀ ਕਿ ਜਿੰਦਲ ਕਰੀਬ ਸਾਢੇ 6 ਸਾਲ ਤੋਂ ਜੇਲ੍ਹ ’ਚ ਹੈ ਅਤੇ ਇਸ ਮਾਮਲੇ ’ਚ ਅਜੇ ਤੱਕ ਸੁਣਵਾਈ ਵੀ ਸ਼ੁਰੂ ਨਹੀਂ ਹੋਈ ਹੈ।
ਇਹ ਵੀ ਪੜ੍ਹੋ - ਨਿੱਕਾ ਜਿਹਾ ਘਰ ਤੇ ਬਿਜਲੀ ਦਾ ਬਿੱਲ 355 ਕਰੋੜ ਰੁਪਏ, ਸੁਣ ਉੱਡ ਜਾਣਗੇ ਹੋਸ਼
ਇਸ ’ਤੇ ਜਸਟਿਸ ਸੰਜੀਵ ਖੰਨਾ ਨੇ ਕਿਹਾ ਕਿ ਭਾਵੇਂ ਅਪਰਾਧ ਗੰਭੀਰ ਹੈ ਪਰ ਇਸ ਤੱਥ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਕਿ ਦੋਸ਼ੀ ਇੰਨੇ ਸਾਲਾਂ ਤੋਂ ਉਹ ਵੀ ਬਿਨਾਂ ਕਿਸੇ ਸੁਣਵਾਈ ਤੋਂ ਜੇਲ੍ਹ ਵਿਚ ਹੈ। ਬੈਂਚ ਨੇ ਕਿਹਾ ਕਿ ਜੇਕਰ ਜਿੰਦਲ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ 10 ਸਾਲ ਦੀ ਕੈਦ ਹੋ ਸਕਦੀ ਹੈ। ਜ਼ਮਾਨਤ ’ਤੇ ਕੁਝ ਸ਼ਰਤਾਂ ਲਾਉਂਦੇ ਹੋਏ ਬੈਂਚ ਨੇ ਕਿਹਾ ਕਿ ਜਿੰਦਲ ਅਧੀਨ ਅਦਾਲਤ ’ਚ ਆਪਣਾ ਪਾਸਪੋਰਟ ਜਮ੍ਹਾ ਕਰਵਾਏਗਾ ਅਤੇ ਐੱਸ. ਐੱਫ. ਆਈ. ਓ. ਨੂੰ ਆਪਣਾ ਫ਼ੋਨ ਨੰਬਰ ਦੇਵੇਗਾ ਤਾਂ ਕਿ ਜਾਂਚ ਅਧਿਕਾਰੀ ਇਹ ਪਚਾ ਲਾ ਸਕਣ ਕਿ ਉਹ ਕਿੱਥੇ ਹੈ।
ਇਹ ਵੀ ਪੜ੍ਹੋ - ਹਾਓ ਓ ਰੱਬਾ..., Airport 'ਤੇ ਚੈਕਿੰਗ ਦੌਰਾਨ ਕੋਰੀਅਰ 'ਚੋਂ ਮਿਲਿਆ ਭਰੂਣ, ਫੈਲੀ ਸਨਸਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8