SSB ''ਚ ਨਿਕਲੀਆਂ ਭਰਤੀਆਂ ! 81,000 ਤੱਕ ਮਿਲੇਗੀ ਤਨਖ਼ਾਹ, ਛੇਤੀ ਕਰੋ ਅਪਲਾਈ
Wednesday, Mar 18, 2026 - 01:56 PM (IST)
ਵੈੱਬ ਡੈਸਕ- ਸਸ਼ਸਤਰ ਸੀਮਾ ਬਲ (ਐੱਸਐੱਸਬੀ) ਨੇ ਕਾਂਸਟੇਬਲ ਅਤੇ ਹੈੱਡ ਕਾਂਸਟੇਬਲ ਦੇ 1060 ਅਹੁਦਿਆਂ 'ਤੇ ਭਰਤੀਆਂ ਦਾ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਮਹੱਤਵਪੂਰਨ ਤਰੀਕਾਂ
21 ਮਾਰਚ 2026 ਤੋਂ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਰਹੀ ਹੈ।
ਉਮੀਦਵਾਰ 20 ਅਪ੍ਰੈਲ 2026 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਕਾਂਸਟੇਬਲ- 827 ਅਹੁਦੇ
ਹੈੱਡ ਕਾਂਸਟੇਬਲ- 223 ਅਹੁਦੇ
ਕੁੱਲ 1060 ਅਹੁਦੇ ਭਰੇ ਜਾਣਗੇ।
ਸਿੱਖਿਆ ਯੋਗਤਾ
ਉਮੀਦਵਾਰ 10ਵੀਂ-12ਵੀਂ ਪਾਸ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸੰਬੰਧਤ ਖੇਤਰ 'ਚ ਡਿਪਲੋਮਾ ਹੋਵੇ।
ਉਮਰ
ਉਮੀਦਵਾਰ ਦੀ ਉਮਰ 18 ਤੋਂ 27 ਸਾਲ ਤੈਅ ਕੀਤੀ ਗਈ ਹੈ। ਰਿਜ਼ਰਵ ਕੈਟੇਗਰੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ 'ਚ ਛੋਟ ਦਿੱਤੀ ਜਾਵੇਗੀ।
ਤਨਖਾਹ
ਉਮੀਦਵਾਰ ਨੂੰ 21,700 ਤੋਂ 81,100 ਰੁਪਏ ਹਰ ਮਹੀਨੇ ਤਨਖਾਹ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
