10ਵੀਂ ਪਾਸ ਲਈ ਕਾਂਸਟੇਬਲ ਦੇ ਅਹੁਦਿਆਂ ''ਤੇ ਨਿਕਲੀ ਭਰਤੀ, ਅੱਜ ਹੈ ਆਖ਼ਰੀ ਮੌਕਾ, ਜਲਦ ਕਰੋ ਅਪਲਾਈ
Sunday, Sep 27, 2020 - 11:21 AM (IST)

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਸਸ਼ਸਤਰ ਸੀਮਾ ਬਲ (ਐੱਸ.ਐੱਸ.ਬੀ.) ਵਲੋਂ ਕਾਂਸਟੇਬਲ ਦੇ ਕੁੱਲ 1541 ਅਹੁਦਿਆਂ 'ਤੇ ਨੋਟੀਫਿਕੇਸ਼ਨ ਜਾਰੀ ਕਰ ਕੇ ਅਰਜ਼ੀਆਂ ਮੰਗੀਆਂ ਹਨ। ਇਛੁੱਕ ਅਤੇ ਯੋਗ ਉਮੀਦਵਾਰ ਵਿਭਾਗ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
- ਅਹੁਦਿਆਂ ਦੀ ਗਿਣਤੀ- 1541
- ਅਹੁਦੇ ਦਾ ਨਾਂ- ਕਾਂਸਟੇਬਲ
ਸਿੱਖਿਆ ਯੋਗਤਾ
ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ/ਯੂਨੀਵਰਸਿਟੀ ਤੋਂ 10ਵੀਂ ਪਾਸ ਕੀਤੀ ਹੋਵੇ ਅਤੇ ਸੰਬੰਧਤ ਟਰੇਡ 'ਚ ਆਈ.ਆਈ.ਟੀ. ਪ੍ਰਮਾਣ ਪੱਤਰ ਪ੍ਰਾਪਤ ਕੀਤਾ ਹੋਵੇ।
ਆਖ਼ਰੀ ਤਾਰੀਖ਼
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਦੀ ਆਖ਼ਰੀ ਤਰੀਖ਼ 27 ਸਤੰਬਰ 2020 ਹੈ।
ਉਮਰ ਹੱਦ
ਉਮੀਦਵਾਰਾਂ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 23/25/27 ਸਾਲ (ਅਹੁਦਿਆਂ ਅਨੁਸਾਰ ਵੱਖ-ਵੱਖ) ਹੋਣੀ ਚਾਹੀਦੀ ਹੈ।
ਅਰਜ਼ੀ ਫੀਸ
ਆਨਲਾਈਨ ਅਪਲਾਈ ਕਰਦੇ ਸਮੇਂ ਉਮੀਦਵਾਰਾਂ ਨੂੰ 100 ਰੁਪਏ ਦੀ ਫ਼ੀਸ ਵੀ ਜਮ੍ਹਾ ਕਰਨੀ ਹੋਵੇਗੀ।
ਇੰਝ ਕਰੋ ਅਪਲਾਈ
ਉਪਰੋਕਤ ਅਹੁਦਿਆਂ ਲਈ ਉਮੀਦਵਾਰ ਮਹਿਕਮੇ ਦੀ ਵੈੱਬਸਾਈਟ https://ssbrectt.gov.in/ 'ਤੇ ਅਪਲਾਈ ਕਰ ਸਕਦੇ ਹਨ।