SSC ਜੀਡੀ ਕਾਂਸਟੇਬਲ ਦੀ ਨਿਕਲੀ ਬੰਪਰ ਭਰਤੀ, 10ਵੀਂ ਪਾਸ ਨੌਜਵਾਨਾਂ ਲਈ ਸੁਹਹਿਰੀ ਮੌਕਾ
Friday, Dec 05, 2025 - 05:19 PM (IST)
ਨੈਸ਼ਨਲ ਡੈਸਕ- SSC ਕਾਂਸਟੇਬਲ GD ਭਰਤੀ 2026 ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਸਟਾਫ ਸਿਲੈਕਸ਼ਨ ਕਮਿਸ਼ਨ (SSC) ਨੇ GD ਕਾਂਸਟੇਬਲ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਅਰਜ਼ੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਾ
ਬੀਐਸਐਫ 616 ਪੋਸਟਾਂ
ਸੀਆਈਐਸਐਫ 14595 ਪੋਸਟਾਂ
ਸੀਆਰਪੀਐਫ 5490 ਪੋਸਟਾਂ
ਐਸਐਸਬੀ 1764 ਪੋਸਟਾਂ
ਆਈਟੀਬੀਪੀ 1293 ਪੋਸਟਾਂ
ਏਆਰ 1706 ਪੋਸਟਾਂ
ਐਸਐਸਐਫ 23 ਪੋਸਟਾਂ
ਪੋਸਟਾਂ
25487
ਆਖ਼ਰੀ ਤਾਰੀਖ਼
ਉਮੀਦਵਾਰ 22 ਦਸੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਯੋਗਤਾ
ਉਮੀਦਵਾਰ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਹੋਣਾ ਚਾਹੀਦਾ ਹੈ।
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
