ਸ਼ਰਦ ਪਵਾਰ ਦੀ ਵਿਗੜੀ ਸਿਹਤ ! ਹਸਪਤਾਲ ਦਾਖ਼ਲ

Tuesday, Nov 03, 2026 - 05:27 PM (IST)

ਸ਼ਰਦ ਪਵਾਰ ਦੀ ਵਿਗੜੀ ਸਿਹਤ ! ਹਸਪਤਾਲ ਦਾਖ਼ਲ

ਨੈਸਨਲ ਡੈਸਕ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਸੋਮਵਾਰ ਛਾਤੀ ’ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਪੁਣੇ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ।

ਉਨ੍ਹਾਂ ਦੀ ਧੀ ਸੁਪ੍ਰਿਆ ਸੁਲੇ ਜੋ ਬਾਰਾਮਤੀ ਤੋਂ ਲੋਕ ਸਭਾ ਦੀ ਮੈਂਬਰ ਹੈ, ਨੇ ਸੋਸ਼ਲ ਮੀਡੀਆ ਪਲੇਟਫਾਰਮ ‘'ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਸ਼ਰਦ ਪਵਾਰ ਦੀ ਡਾਕਟਰੀ ਜਾਂਚ ਕੀਤੀ ਜਾ ਰਹੀ ਹੈ। 

ਉਨ੍ਹਾਂ ਦੇ ਸਾਰੇ ਸਿਹਤ ਮਾਪਦੰਡ ਸਥਿਰ ਹਨ। ਡਾ. ਪਰਵੇਜ਼ ਕੇ. ਗ੍ਰਾਂਟ ਨੇ ਕਿਹਾ ਕਿ ਪਵਾਰ ਦੀ ਹਾਲਤ ’ਚ ਸੁਧਾਰ ਹੋਣ ਦੀ ਉਮੀਦ ਹੈ ਪਰ ਅਜੇ ਉਨ੍ਹਾਂ ਨੂੰ ਸਾਵਧਾਨੀ ਵਜੋਂ ਡਾਕਟਰੀ ਨਿਗਰਾਨੀ ਹੇਠ ਰੱਖਿਆ ਜਾਵੇਗਾ।


author

Harpreet SIngh

Content Editor

Related News