SSP ਦਾ ਸ਼ਰਮਨਾਕ ਕਾਰਾ: ਟਰੱਕ ਡਰਾਈਵਰ ਨੂੰ ਥੱਪੜ ਮਾਰ ਉਤਾਰੀ ਪੱਗ, ਵੀਡੀਓ ਵਾਇਰਲ

Friday, Sep 19, 2025 - 10:17 AM (IST)

SSP ਦਾ ਸ਼ਰਮਨਾਕ ਕਾਰਾ: ਟਰੱਕ ਡਰਾਈਵਰ ਨੂੰ ਥੱਪੜ ਮਾਰ ਉਤਾਰੀ ਪੱਗ, ਵੀਡੀਓ ਵਾਇਰਲ

ਜੰਮੂ : ਜੰਮੂ ਵਿੱਚ ਪਿਛਲੇ ਕਈ ਦਿਨਾਂ ਤੋਂ ਮੀਂਹ ਅਤੇ ਹੜ੍ਹ ਦਾ ਕਹਿਰ ਜਾਰੀ ਹੈ, ਜਿਸ ਕਾਰਨ ਹਾਈਵੇਅ 'ਤੇ ਬਹੁਤ ਸਾਰੇ ਟਰੱਕ ਫਸੇ ਹੋਏ ਹਨ। ਇਸ ਦੌਰਾਨ ਟਰੱਕ ਡਰਾਈਵਰਾਂ ਅਤੇ ਜੰਮੂ ਟ੍ਰੈਫਿਕ ਐਸਐਸਪੀ ਫਾਰੂਕ ਕੈਸਰ ਵਿਚਕਾਰ ਆਪਣੇ ਵਾਹਨ ਕਸ਼ਮੀਰ ਭੇਜਣ ਨੂੰ ਲੈ ਕੇ ਬਹਿਸ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਹਿਸ ਦੌਰਾਨ ਐਸਐਸਪੀ ਨੇ ਕਥਿਤ ਤੌਰ 'ਤੇ ਇੱਕ ਸਰਦਾਰ ਟਰੱਕ ਡਰਾਈਵਰ ਨੂੰ ਜ਼ੋਰਦਾਰ ਥੱਪੜ ਮਾਰ ਦਿੱਤਾ। ਥੱਪੜ ਮਾਰਨ ਤੋਂ ਬਾਅਦ ਉਸ ਡਰਾਈਵਰ ਨੂੰ ਬੁਰੀ ਤਰੀਕੇ ਨਾਲ ਕੁੱਟਿਆ, ਜਿਸ ਕਾਰਨ ਉਸਦੀ ਪੱਗ ਉਤਰ ਗਈ ਅਤੇ ਉਸਦੇ ਵਾਲ ਖੁੱਲ੍ਹ ਗਏ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਪ੍ਰਾਪਰਟੀ ਡੀਲਰ ਦੇ ਦਫ਼ਤਰ 'ਤੇ ਤਾਬੜਤੋੜ ਫਾਇਰਿੰਗ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ

ਦੱਸ ਦੇਈਏ ਕਿ ਐਸਐਸਪੀ ਵਲੋਂ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਸਮੇਂ ਐਸਐਸਪੀ ਡਰਾਈਵਰ ਨਾਲ ਗਲਤ ਵਿਵਹਾਰ ਕਰ ਰਿਹਾ ਸੀ, ਉਸ ਸਮੇਂ ਇੱਕ ਹੋਰ ਡਰਾਈਵਰ ਨੇ ਇਸ ਸਾਰੀ ਘਟਨਾ ਦਾ ਲਾਈਵ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ, ਜੋ ਤੇਜ਼ੀ ਨਾਲ ਵਾਇਰਲ ਹੋ ਗਿਆ। ਇਸ ਕਾਂਡ ਨਾਲ ਇਲਾਕੇ ਵਿਚ ਤਣਾਅ ਪੈਦਾ ਹੋ ਗਿਆ। ਕੁਝ ਹੀ ਸਮੇਂ ਵਿੱਚ ਇਹ ਮਾਮਲਾ ਸਿੱਖ ਭਾਈਚਾਰੇ ਦੇ ਵਿਰੋਧ ਵਿੱਚ ਬਦਲ ਗਿਆ।

ਇਹ ਵੀ ਪੜ੍ਹੋ : SSP ਦੀ ਵੱਡੀ ਕਾਰਵਾਈ: SHO ਸਣੇ ਪੂਰੀ ਪੁਲਸ ਚੌਕੀ ਦੇ ਕਰਮਚਾਰੀ ਸਸਪੈਂਡ

ਸੂਤਰਾਂ ਮੁਤਾਬਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੀਰਾ ਸਾਹਿਬ ਇਲਾਕੇ ਵਿੱਚ ਰਹਿਣ ਵਾਲੇ ਸਿੱਖ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿੱਚ ਸੜਕਾਂ 'ਤੇ ਉਤਰ ਆਏ। ਉਹਨਾਂ ਨੇ ਟ੍ਰੈਫਿਕ ਪੁਲਸ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਨਾਅਰੇਬਾਜ਼ੀ ਕਰਦੇ ਹੋਏ ਕਈ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਹ ਸਿਰਫ਼ ਇੱਕ ਡਰਾਈਵਰ 'ਤੇ ਹਮਲਾ ਕਰਨ ਦਾ ਮਾਮਲਾ ਨਹੀਂ, ਸਗੋਂ ਪੂਰੇ ਭਾਈਚਾਰੇ ਦਾ ਅਪਮਾਨ ਕਰਨ ਦਾ ਮਾਮਲਾ ਹੈ। ਇਸ ਸਬੰਧ ਵਿਚ ਐਸਐਸਪੀ ਤੋਂ ਲੋਕਾਂ ਅਤੇ ਡਰਾਈਵਰ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। 

ਇਹ ਵੀ ਪੜ੍ਹੋ : ਰਾਤੋ-ਰਾਤ ਚਮਕੀ ਔਰਤ ਦੀ ਕਿਸਮਤ, ਇੱਕੋ ਸਮੇਂ ਜ਼ਮੀਨ 'ਚੋਂ ਮਿਲੇ 3 ਅਨਮੋਲ ਹੀਰੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News