ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਖੇਡ ਮੈਦਾਨਾਂ ਨੂੰ ਆਰਜੀ ਜੇਲ੍ਹਾਂ ਬਣਾਉਣ ਦੀ ਮੰਗ ਠੁਕਰਾਈ

Friday, Nov 27, 2020 - 01:20 PM (IST)

ਵੱਡੀ ਖ਼ਬਰ: ਦਿੱਲੀ ਸਰਕਾਰ ਨੇ ਖੇਡ ਮੈਦਾਨਾਂ ਨੂੰ ਆਰਜੀ ਜੇਲ੍ਹਾਂ ਬਣਾਉਣ ਦੀ ਮੰਗ ਠੁਕਰਾਈ

ਨਵੀਂ ਦਿੱਲੀ- ਦਿੱਲੀ ਸਰਕਾਰ ਨੇ ਕਿਸਾਨਾਂ ਦੇ ਹੱਕ 'ਚ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਦਿੱਲੀ ਪੁਲਸ ਦੀ 9 ਖੇਡ ਮੈਦਾਨਾਂ ਨੂੰ ਅਸਥਾਈ (ਆਰਜੀ) ਜੇਲ੍ਹ ਬਣਾਉਣ ਦੀ ਮੰਗ ਠੁਕਰਾ ਦਿੱਤੀ ਹੈ। ਦਿੱਲੀ ਪੁਲਸ ਨੇ ਕਿਸਾਨਾਂ ਦੀ ਗ੍ਰਿਫ਼ਤਾਰੀ ਲਈ ਸਟੇਡੀਅਮ ਨੂੰ ਜੇਲ੍ਹ ਬਣਾਉਣ ਦੀ ਮੰਗ ਕੀਤੀ ਸੀ। ਆਮ ਆਦਮੀ ਪਾਰਟੀ 'ਆਪ' ਦੇ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ ਗਿਆ ਹੈ। ਇਸ ਟਵੀਟ 'ਚ ਕਿਹਾ ਗਿਆ ਹੈ ਕਿ ਦਿੱਲੀ ਸਰਕਾਰ ਨੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਦੇਖਦੇ ਹੋਏ, ਖੇਡ ਮੈਦਾਨਾਂ ਨੂੰ ਜੇਲ ਬਣਾਉਣ ਦੀ ਅਰਜ਼ੀ ਨਾਮਜ਼ੂਰ ਕਰ ਦਿੱਤੀ ਹੈ। ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਤੁਰੰਤ ਮੰਨ ਲੈਣੀ ਚਾਹੀਦੀਆਂ ਹਨ।

PunjabKesari

ਇਹ ਵੀ ਪੜ੍ਹੋ : ਕਿਸਾਨਾਂ ਨੂੰ ਰੋਕਣ ਲਈ ਦਿੱਲੀ 'ਚ ਹੋ ਰਹੀ ਹੈ 9 ਖੇਡ ਮੈਦਾਨਾਂ ਨੂੰ ਅਸਥਾਈ ਜੇਲ੍ਹਾਂ ਬਣਾਉਣ ਦੀ ਤਿਆਰੀ

ਦੱਸਣਯੋਗ ਹੈ ਕਿ ਦਿੱਲੀ ਪੁਲਸ ਨੇ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਤੋਂ 9 ਖੇਡ ਮੈਦਾਨਾਂ ਨੂੰ ਅਸਥਾਈ ਜੇਲ੍ਹ ਬਣਾਉਣ ਦੀ ਮਨਜ਼ੂਰੀ ਮੰਗੀ ਹੈ। ਇਹ ਮਨਜ਼ੂਰੀ ਇਸ ਲਈ ਮੰਗੀ ਗਈ ਹੈ, ਕਿਉਂਕਿ ਕੋਰੋਨਾ ਦਾ ਸਮਾਂ ਹੈ। ਜਦੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਤਾਂ ਉਨ੍ਹਾਂ ਨੇ ਇਕ ਜਗ੍ਹਾ ਨਹੀਂ ਰੱਖਿਆ ਜਾ ਸਕਦਾ। ਅਜਿਹੇ 'ਚ ਇੰਨੀ ਵੱਡੀ ਗਿਣਤੀ 'ਚ ਸਟੇਡੀਅਮ ਨੂੰ ਅਸਥਾਈ ਜੇਲ੍ਹਾਂ ਬਣਾਇਆ ਜਾਵੇਗਾ। ਉੱਥੇ ਹੀ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਸਰਹੱਦ 'ਤੇ ਪਹੁੰਚ ਚੁਕੇ ਹਨ। ਉੱਥੇ ਕਿਸਾਨਾਂ ਅਤੇ ਪੁਲਸ ਦਰਮਿਆਨ ਝੜਪ ਦੇਖਣ ਨੂੰ ਮਿਲ ਰਹੀ ਹੈ। ਪੁਲਸ ਵਲੋਂ ਕਿਸਾਨਾਂ 'ਤੇ ਲਾਠੀਚਾਰਜ, ਪਾਣੀ ਦੀਆਂ ਤੋਪਾਂ ਚਲਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਹੰਝੂ ਗੈਸ ਦੇ ਗੋਲ਼ੇ ਵੀ ਦਾਗ਼ੇ ਜਾ ਰਹੇ ਹਨ।

ਇਹ ਵੀ ਪੜ੍ਹੋ : ਲੰਮੇ ਸੰਘਰਸ਼ ਲਈ ਤਿਆਰ ਕਿਸਾਨ, ਮਹੀਨੇ ਭਰ ਦੇ ਰਾਸ਼ਨ ਸਮੇਤ ਦਿੱਲੀ ਵੱਲ ਵਧਣਾ ਜਾਰੀ (ਤਸਵੀਰਾਂ)


author

DIsha

Content Editor

Related News